ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲਾ ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ


ਮਾਨਸਾ,07 ਜੁਲਾਈ : ਗੁਰਜੰਟ ਸਿੰਘ ਬਾਜੇਵਾਲੀਆ 

ਜ਼ਿਲਾ ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਪੱਖੋਂ ਆਤਮ-ਨਿਰਭਰ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਸੁਸਾਇਟੀ ਅਧੀਨ ਦੁਕਾਨਾਂ, ਜਮੀਨਾਂ ਅਤੇ ਹੋਰ ਪ੍ਰਾਪਰਟੀ ਨੂੰ ਕਿਰਾਏ ’ਤੇ ਦਿੱਤਾ ਜਾਵੇ, ਤਾਂ ਜੋ ਰੈਡ ਕਰਾਸ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਰੈਡ ਕਰਾਸ ਦਫਤਰ ਦੇ ਕੰਪਿਊਟਰਾਈਜੇਸ਼ਨ, ਸਾਂਝੀ ਰਸੋਈ ਅਤੇ ਰੈਡ ਕਰਾਸ ਸੁਸਾਇਟੀ ਦੀ ਆਮਦਨ ਨੂੰ ਵਧਾਉਣ ਸਬੰਧੀ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

        ਇਸ ਮੌਕੇ ਐਸ.ਡੀ.ਐਮ ਮੈਡਮ ਪੂਨਮ ਸਿੰਘ, ਨਿਵੇਤਨੀ ਸਕੱਤਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਤੋਂ ਇਲਾਵਾ ਕਾਰਜਕਾਰੀ ਕਮੇਟੀ ਦੇ ਮੈਂਬਰ ਮੌਜੂਦ ਸਨ।

Post a Comment

0 Comments