ਕੈਬਨਿਟ ਮੰਤਰੀ ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਫੌਜਾ ਸਿੰਘ ਸਰਾਰੀ ਦਾ ਫਿਰੋਜ਼ਪੁਰ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ*

 ਸਰਕਟ ਹਾਊਸ ਫਿਰੋਜ਼ਪੁਰ ਵਿਖੇ ਪੁਲੀਸ ਟੁਕੜੀ ਵੱਲੋਂ ਦਿੱਤਾ ਗਿਆ ਗਾਡ ਆਫ ਆਨਰ* 

*ਕਿਹਾ, ਪੰਜਾਬ ਸਰਕਾਰ ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਕਰੇਗੀ ਪੂਰਾ

*ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ, ਨਸ਼ਿਆਂ ਦਾ ਖ਼ਾਤਮਾ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਸਰਕਾਰ ਦਾ ਪਹਿਲਾ ਮਕਸਦ:ਸ੍ਰ ਫੌਜਾ ਸਿੰਘ* 

 


ਗੁਰੂਹਰਸਹਾਏ/ਫਿਰੋਜ਼ਪੁਰ,10 ਜੁਲਾਈ [ਕੈਲਾਸ਼ ਸ਼ਰਮਾ ]:

ਆਜ਼ਾਦੀ ਘੁਲਾਟੀਏ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਬਾਰੇ ਮੰਤਰੀ ਸ੍ਰ ਫੌਜਾ ਸਿੰਘ ਸਰਾਰੀ ਦਾ ਆਪਣੇ ਹਲਕੇ  ਗੁਰੂਹਰਸਹਾਏ ਤੇ ਫਿਰੋਜ਼ਪੁਰ ਵਿਖੇ ਪਹੁੰਚਣ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਕੈਬਿਨੇਟ ਮੰਤਰੀ ਬਣਨ ਤੇ ਵਧਾਈਆਂ ਦਿੱਤੀਆਂ ਗਈਆਂ। 

ਇਸ ਮੌਕੇ ਕੈਬਿਨੇਟ ਮੰਤਰੀ ਨੇ ਆਪਣੇ ਹਲਕੇ ਦੇ ਵੋਟਰਾਂ ਦਾ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣ ਲਈ ਧੰਨਵਾਦ ਕੀਤਾ। ਉਨ੍ਹਾਂ ਆਪਣੀ ਕੈਬਿਨੇਟ ਮੰਤਰੀ ਵਜੋਂ ਨਿਯੁਕਤੀ ਲਈ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦਾ ਵੀ ਧੰਨਵਾਦ ਕੀਤਾ।

  ਸ. ਫੌਜਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ 

ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੀ ਤਰੱਕੀ ਤੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਤੇ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਸਰਕਾਰ ਦਾ ਪਹਿਲਾ ਮਕਸਦ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ, ਨਸ਼ਿਆਂ ਦਾ  ਖ਼ਾਤਮਾ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਵਿਸਥਾਰ ਕਰਨਾ ਹੈ ਤਾਂ ਜੋ ਹਰ ਨਾਗਰਿਕ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

   ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਲਈ ਕੋਈ ਵੀ ਕਸਰ ਨਹੀਂ ਛੱਡੇਗੀ। 

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸੂਬੇ ਦੀ ਭਲਾਈ ਲਈ ਕੰਮ ਕਰੇਗੀ ਪ੍ਰੰਤੂ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ 'ਚ ਉੱਚੇਰੀ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਪੂਰੇ ਯਤਨ ਕੀਤੇ ਜਾਣਗੇ। 

       ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ਪਹੁੰਚਣ 'ਤੇ ਉਨ੍ਹਾਂ ਨੂੰ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਡ ਆਫ਼ ਆਨਰ ਦਿੱਤਾ ਗਿਆ ਅਤੇ ਵੱਖ-ਵੱਖ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਗਾਵਤ ਕੀਤਾ ਗਿਆ। 

ਕੈਬਿਨੇਟ ਮੰਤਰੀ ਸ. ਫੌਜਾ ਸਿੰਘ ਦਾ ਹਲਕੇ ਵਿੱਚ ਪ੍ਰਵੇਸ਼ ਕਰਨ 'ਤੇ ਤਲਵੰਡੀ ਭਾਈ, ਫਿਰੋਜ਼ਪੁਰ, ਮਮਦੋਟ, ਗੋਲੂ ਕਾ ਮੋੜ ਗੁਰੂਹਰਸਹਾਏ ਵਿਖੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ, ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਐਸਐਸਪੀ ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ 

 ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਤੇ  ਇਲਾਕਾ ਨਿਵਾਸੀ ਹਾਜ਼ਰ ਸਨ।

Post a Comment

0 Comments