ਤਿੰਨ ਵਿਅਕਤੀਆਂ ਤੋਂ ਦੋ ਪਿਸਤੌਲ ਤੇ ਕਾਰਤੂਸ ਬਰਾਮਦ, ਮਾਮਲਾ ਦਰਜ--ਐਸਪੀ ਡੀ ਰਮਨੀਸ ਚੌਧਰੀ


 ਬਰਨਾਲਾ,16 ,ਜੁਲਾਈ /ਕਰਨਪ੍ਰੀਤ ਧੰਦਰਾਲ/ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੈਂਗਸਟਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ ਬਰਨਾਲਾ ਦੀ ਪੁਲਿਸ ਵਲੋਂ 2 ਪਿਸਤੌਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਪਾਸੋਂ ਦੋ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਐਸਪੀ ਡੀ ਰਮਨੀਸ ਚੌਧਰੀ ਨੇ ਦੱਸਿਆ ਕਿ ਸੀਆਈਏ ਸਟਾਫ ਬਰਨਾਲਾ ਦੀ ਪੁਲਿਸ ਪਾਰਟੀ ਪਿੰਡ ਧੌਲਾ ਪਾਸ ਚੈਕਿੰਗ ਕਰ ਰਹੇ ਸੀ ਤਾਂ ਇੱਕ ਵਿਅਕਤੀ ਮੋਟਰਸਾਈਕਲ ਪਰ ਆਉਂਦੇ ਨੂੰ ਰੋਕ ਕੇ ਉਸਦਾ ਨਾਮ ਪਤਾ ਪੁੱਛਿਆ  ਜਿਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਕੀਪਾ ਵਾਸੀ ਖੁੱਡੀ ਪੱਤੀ ਧੌਲਾ ਹਾਲ ਹਿੰਦ ਮੋਟਰ ਵਾਲੀ ਸੜਕ ਗਲੀ ਨੰਬਰ 7 ਬਰਨਾਲਾ ਦੱਸਿਆ, ਜਿਸ ਦੀ ਚੈਕਿੰਗ ਦੌਰਾਨ ਉਸ ਪਾਸੋਂ ਇੱਕ ਪਿਸਟਲ 32 ਬੋਰ ਦੇਸੀ ਸਮੇਤ ਇੱਕ ਕਾਰਤੂਸ ਬਰਾਮਦ ਹੋਇਆ, ਜਿਸ 'ਤੇ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਬਰਨਾਲਾ ਪੁਲਿਸ ਪਾਰਟੀ ਨੇ ਆਰਮਜ਼ ਐਕਟ ਤਹਿਤ ਥਾਣਾ ਬਰਨਾਲਾ ਵਿਖੇ ਮਾਮਲਾ ਦਰਜ ਕਰਵਾਇਆ। ਕੁਲਦੀਪ ਸਿੰਘ ਦਾ ਪੁਲਿਸ ਰਿਮਾਡ ਹਾਸਲ ਕਰਕੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਸਤਨਾਮ ਸਿੰਘ ਉਰਫ ਸੱਤੀ ਵਾਸੀ ਢਿਲਵਾਂ ਦਾ ਨਾਮ ਆਇਆ ਸੀ ਜਿਸ 'ਤੇ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ ਬਰਨਾਲਾ ਪੁਲਿਸ ਪਾਰਟੀ ਨੇ ਕੁਲਦੀਪ ਸਿੰਘ ਦੀ ਨਿਸ਼ਾਨਦੇਹੀ 'ਤੇ ਸ਼ਨਾਖਤ ਪਰ ਸਤਨਾਮ ਸਿੰਘ ਉਰਫ ਸੱਤੀ ਪੁੱਤਰ ਜਗਜੀਤ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਰਾਜਾ ਪੱਤੀ ਿਢੱਲਵਾ ਨੂੰ ਗਿ੍ਫਤਾਰ ਕੀਤਾ। ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਖਿਲਾਫ਼ ਥਾਣਾ ਤਪਾ, ਥਾਣਾ ਬੋਹਾ ਜ਼ਿਲ੍ਹਾ ਮਾਨਸਾ, ਥਾਣਾ ਰੂੜੇਕੇ ਕਲਾਂ ਵਿਖੇ 6 ਮਾਮਲੇ ਦਰਜ ਹਨ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਬਲਕਰਨ ਸਿੰਘ ਸੀਆਈਏ ਬਰਨਾਲਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਵਾ ਚੈਕਿੰੰਗ ਦੌਰਾਨ ਪਿੰਡ ਮਹਿਲ ਕਲਾ ਨੇੜੇ ਮੌਜੂਦ ਸੀ ਤਾਂ ਪ੍ਰਗਟ ਸਿੰਘ ਵਾਸੀ ਭੱਠਲ ਪੱਤੀ ਮਹਿਲ ਕਲਾ ਨੂੰ ਗਿ੍ਫਤਾਰ ਕਰਕੇ ਆਰਮਜ਼ ਐਕਟ ਤਹਿਤ ਥਾਣਾ ਮਹਿਲਾ ਕਲਾਂ ਮਾਮਲਾ ਦਰਜ ਕਰਕੇ ਉਸ ਪਾਸੋ ਇੱਕ ਪਿਸਟਲ 32 ਬੋਰ ਦੇਸੀ ਸਮੇਤ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਗਿਆ। ਪ੍ਰਗਟ ਸਿੰਘ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਬੂ ਕੀਤੇ ਵਿਅਕਤੀ ਦੇ ਖਿਲਾਫ਼ ਥਾਣਾ ਮਹਿਲ ਕਲਾਂ ਵਿਖੇ ਇੱਕ ਮਾਮਲਾ ਪਹਿਲਾਂ ਵੀ ਦਰਜ ਹੈ।

Post a Comment

0 Comments