ਜੀਂਦ ਤੋਂ ਫਿਰੋਜ਼ਪੁਰ ਲਾਈਨ'ਤੇ ਨਵੀਂ ਪੈਸੰਜਰ ਰੇਲ ਗੱਡੀ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ,ਸਮਾਂ ਸਾਰਣੀ ਜਾਰੀ।

 ਜੀਂਦ ਤੋਂ ਫਿਰੋਜ਼ਪੁਰ ਲਾਈਨ'ਤੇ ਨਵੀਂ ਪੈਸੰਜਰ ਰੇਲ ਗੱਡੀ ਅਗਸਤ ਦੇ ਪਹਿਲੇ ਹਫ਼ਤੇ ਸ਼ੁਰੂ,ਸਮਾਂ ਸਾਰਣੀ ਜਾਰੀ।


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ
)-ਕਾਫੀ ਲੰਬੇ ਸਮੇਂ ਤੋਂ ਕੋਰੋਨਾ ਕਾਲ ਅਤੇ ਕਿਸਾਨ ਅੰਦੋਲਨ ਕਾਰਨ ਜੀਂਦ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਲੋਕਲ ਰੇਲ ਗੱਡੀਆਂ ਬੰਦ ਪਈਆਂ ਸਨ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਰੇਲ ਮੰਤਰੀ ਨੂੰ ਲੋਕਲ ਗੱਡੀਆਂ ਦੀ ਮੁੜ ਬਹਾਲੀ ਲਈ ਪੱਤਰ ਲਿਖੇ ਗਏ। ਇਸ ਦੌਰਾਨ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਗਠਿਤ ਹੋਣ ਤੋਂ ਬਾਅਦ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਰਾਹੀਂ ਵੀ ਕੇਂਦਰੀ ਰੇਲ ਮੰਤਰੀ ਨੂੰ ਰੇਲ ਗੱਡੀਆਂ ਦੀ ਬਹਾਲੀ ਲਈ ਬੇਨਤੀ ਕੀਤੀ ਗਈ ਸੀ, ਜਿਸ 'ਤੇ ਅੱਜ ਲੋਕਾਂ ਦੀ ਮੰਗ ਨੂੰ ਮੱਦੇਨਜ਼ਰ ਇਸ ਟ੍ਰੈਕ 'ਤੇ ਨਵੀਂ ਰੇਲ ਗੱਡੀ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ, ਜੋ ਅਗਸਤ ਦੇ ਪਹਿਲੇ ਹਫਤੇ ਚੱਲਣ ਦੀ ਸੰਭਾਵਨਾ ਹੈ, ਜਿਸ ਦੀ ਪੁਸ਼ਟੀ ਰੇਲਵੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾ
ਚੁੱਕੀ ਹੈ।

Post a Comment

0 Comments