ਪਾਵਰਕੌਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੀਟਿੰਗ

 ਪਾਵਰਕੌਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੀਟਿੰਗ
ਜਥੇਬੰਦੀ ਦੀ ਮਜਬੂਤੀ ਲਈ ਕੀਤੀਆਂ ਅਹਿਮ ਵਿਚਾਰਾਂ

ਪੈਨਸ਼ਨਰਜ਼ ਐਸੋਸੀਏਸ਼ਨ ਵਿੱਚ ਫੁੱਟ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੱਦਾ


ਬਰਨਾਲਾ,25 ,ਜੁਲਾਈ /ਕਰਨਪ੍ਰੀਤ ਕਰਨ/
ਪਾਵਰਕੌਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਰਣਜੀਤ ਸਿੰਘ ਜੋਧਪੁਰ ਦੀ ਪੑਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਵਰਕੌਮ ਦੇ ਦੋਵੇਂ ਮੰਡਲਾਂ ਦੇ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਪਿਛਲੇ  ਦਿਨੀਂ ਕੁੱਝ ਆਗੂਆਂ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਦੀ ਤਹਿ ਕੀਤੀ ਸਮਝ ਤੋਂ ਲਾਂਭੇ ਹੋਕੇ ਜਥੇਬੰਦਕ ਜਾਬਤੇ ਦੀ ਘੋਰ ਉਲੰਘਣਾ ਕਰਕੇ ਐਸੋਸੀਏਸ਼ਨ ਨੂੰ ਫੁੱਟ ਦੇ ਮੂੰਹ ਧੱਕਣ ਦਾ ਨਾਕਮ ਯਤਨ ਕੀਤਾ ਹੈ। ਮੁੱਠੀ ਭਰ ਇਨ੍ਹਾਂ ਆਗੂਆਂ ਨੇ ਇਹ ਕਦਮ ਉਸ ਸਮੇਂ ਚੁੱਕਿਆ ਹੈ, ਜਦੋਂ ਪਾਵਰਕੌਮ ਦੀ ਮਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਪਰ ਤਿੱਖਾ ਹੱਲਾ ਬੋਲਿਆ ਹੋਇਆ ਹੈ। ਇਸ ਮੁਲਾਜ਼ਮ/ਪੈਨਸ਼ਨਰਜ਼ ਉੱਪਰ ਮਨੇਜਮੈਂਟ ਦੇ ਹਮਲੇ ਦਾ ਜਵਾਬ ਦੇਣ ਲਈ ਵਿਸ਼ਾਲ ਤਰਥੱਲ ਪਾਊ ਜਥੇਬੰਦਕ ਸੰਘਰਸ਼ਾਂ ਦੀ ਬਹੁਤ ਜਿਆਦਾ ਲੋੜ ਹੈ। ਇਸ ਲਈ ਅਜਿਹੇ ਫੁੱਟਪਾਊ ਕਦਮ ਦੀ ਸਖਤ ਨਿਖੇਧੀ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮਹਿੰਦਰ ਸਿੰਘ ਕਾਲਾ, ਜੋਗਿੰਦਰ ਪਾਲ ਸ਼ਰਮਾਂ, ਮੇਲਾ ਸਿੰਘ ਕੱਟੂ, ਜਗਦੀਸ਼ ਸਿੰਘ ਨਾਈਵਾਲਾ, ਜੱਗਾ ਸਿੰਘ ਧਨੌਲਾ, ਜਨਕ ਸਿੰਘ , ਜਗਰਾਜ ਸਿੰਘ ਬਾਜਵਾ, ਜਨਕ ਸਿੰਘ ਤਪਾ, ਰਜਿੰਦਰ ਸਿੰਘ ਖਿਆਲੀ, ਬਲਦੇਵ ਸਿੰਘ ਬਾਜਵਾ, ਬੂਟਾ ਸਿੰਘ ਛੰਨਾਂ,ਗੌਰੀ ਸੰਕਰ, ਅਬਜਿੰਦਰ ਸਿੰਘ ਆਦਿ ਨੇ ਅਹਿਦ ਕੀਤਾ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੀ ਦਰੁਸਤ ਬੁਨਿਆਦ ਦੀ ਪੂਰੀ ਜਿੰਮੇਵਾਰੀ ਨਾਲ ਰਾਖੀ ਕੀਤੀ ਜਾਵੇਗੀ। ਅੱਜ ਦੀ ਮੀਟਿੰਗ ਵਿੱਚ ਮਹਿਲਕਲਾਂ ਲੋਕ ਘੋਲ ਦੇ 25 ਵਰ੍ਹੇ ਪੂਰੇ ਹੋਣ ਮੌਕੇ ਔਰਤ ਮੁਕਤੀ ਦਾ ਚਿੰਨ੍ਹ ਬਣੀ ਸ਼ਹੀਦ ਕਿਰਨਜੀਤ ਕੌਰ ਦਾ 12 ਅਗਸਤ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਹੋਣ ਵਾਲੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਕਰਨ ਦਾ ਸੱਦਾ ਦਿੱਤਾ। 27 ਜੁਲਾਈ ਨੂੰ ਦਾਣਾ ਮੰਡੀ ਮਹਿਲਕਲਾਂ ਵਿਖੇ ਬਾਅਦ ਦੁਪਿਹਰ 3 ਵਜੇ ਹੋਣ ਵਾਲੀ ਸਾਂਝੀ ਵੱਡੀ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ।

Post a Comment

0 Comments