ਬੁਢਲਾਡਾ ਦੇ ਨੇੜਲੇ ਪਿੰਡ ਬਰ੍ਹੇ ਦੀ ਸੜਕ ਬਣੀ ਪਿੰਡ ਵਾਸੀਆਂ ਲਈ ਪਰੇਸ਼ਾਨੀ ਦਾ ਸਬੱਬ।

 


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਬੁਢਲਾਡਾ ਦੇ ਨੇੜਲੇ ਪਿੰਡ ਬਰ੍ਹੇ ਦੀ ਪਿੱਪਲਾਂ ਵਾਲੀ ਸੜਕ ਦਾ ਬੁਰਾ ਹਾਲ ਹੋ ਚੁੱਕਾ ਹੈ। ਜਿਸ ਦਾ ਖਮਿਆਜ਼ਾ ਪਿੰਡ ਵਾਸੀਆਂ ਨੂੰ ਚੁੱਕਣਾ ਪੈ ਰਿਹਾ ਹੈ। ਇਹ ਸੜਕ ਸਕੂਲ ਨੂੰ, ਪੈਟਰੋਲ ਪੰਪ ਨੂੰ ਅਤੇ ਕਈ ਆਲ਼ੇ ਦੁਆਲ਼ੇ ਦੇ ਘਰਾਂ ਨੂੰ ਲੱਗਦੀ ਹੈ। ਟੋਭੇ ਅਤੇ ਸੀਵਰੇਜ ਦਾ ਪਾਣੀ ਸੜਕ ਉੱਤੇ ਆ ਜਾਂਦਾ ਹੈ। ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਕੂਲ ਪੜ੍ਹਦੇ ਬੱਚਿਆਂ ਨੂੰ ਵੀ ਇਹ ਸੜਕ ਤੋਂ ਲੰਘਣਾ ਹੁੰਦਾ ਹੈ। ਉਨ੍ਹਾਂ ਦੀ ਵਰਦੀ ਆਉਣ ਜਾਣ ਸਮੇਂ ਲਿਬੜ ਜਾਂਦੀ ਹੈ।ਇਸ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੀ ਇਸ ਹੀ ਸੜਕ ਤੇ ਪੈਂਦਾ ਹੈ।ਜਿਸ ਨਾਲ ਸ਼ਰਧਾਲੂਆਂ ਨੂੰ ਵੀ ਭਾਰੀ ਗਿਣਤੀ ਵਿੱਚ ਆਉਣ ਜਾਣ ਸਮੇਂ ਕਠਿਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਹ ਸਭ ਪ੍ਰਸ਼ਾਸਨ ਦੀ ਲਾਪਰਵਾਹੀ ਦਾ ਸਿੱਟਾ ਹੈ। ਉਨ੍ਹਾਂ ਅੱਗੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੜਕ ਦੇ ਮੁੱਦੇ ਦਾ ਜਲਦ ਹੀ ਹੱਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਿੰਡ ਵਾਸੀਆਂ,ਰਾਹਗੀਰਾਂ ਅਤੇ ਸਕੂਲ ਜਾਣ ਸਮੇਂ ਲੰਘਦੇ ਬੱਚਿਆਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।

Post a Comment

0 Comments