ਈਦ ਦੇ ਪਵਿੱਤਰ ਦਿਹਾੜੇ ਮੋਕੇ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

 ਫਿਰੋਜਪੁਰ10 ਜੁਲਾਈ(ਹਰਜਿੰਦਰ ਸਿੰਘ ਕਤਨਾ)


ਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਈਦ ਦੇ ਪਵਿੱਤਰ ਦਿਹਾੜੇ ਮੋਕੇ ਤਲਵੰਡੀ  ਭਾਈ, ਜੀਰਾ ਅਤੇ ਮੱਲਾਂਵਾਲਾ ਵਿੱਚ ਕਰਵਾਏ ਸਮਾਗਮਾਂ ਦੋਰਾਨ 70 ਜਰੂਰਤ ਮੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਸ ਸਮਾਗਮ ਵਿੱਚ ਵਿੱਚ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।  ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ  ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ  ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਅੱਜ ਮੁਸਲਮਾਨ ਭਰਾਵਾਂ ਵੱਲੋਂ ਈਦ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂੰਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਸਰਬੱਤ ਦਾ ਭਲਾ ਟਰੱਸਟ ਵੱਲੋਂ   ਵੀ ਇਹ ਦਿਹਾੜਾ ਲੋੜਵੰਦਾਂ ਦੀ ਮੱਦਦ ਕਰਕੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ  ਲੋਕ ਭਲਾਈ ਦੇ ਕਾਰਜ਼ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ  ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਪੰਜਾਬ ਵਿੱਚ  20000 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਵੱਖ ਵੱਖ ਸ਼ਹਿਰਾਂ ਵਿੱਚ 60 ਦੇ ਕਰੀਬ ਅਤੇ ਡਾਇਲਸਿਸ ਸੈਂਟਰ ਅਤੇ ਲੈਬੋਰਟਰੀਆਂ ਵੀ ਖੋਲੀਆਂ ਗਈਆਂ ਹਨ ਤਾਂ ਜੋ ਲੋਕ  ਆਪਣੇ ਸਰੀਰ ਦੇ ਟੈਸਟ ਕਰਵਾ ਕੇ ਰੋਗਾਂ ਤੋਂ ਜਾਣੂ ਹੋ ਜਾਣ ਅਤੇ ਸਮੇਂ ਸਿਰ ਇਲਾਜ਼ ਕਰਵਾ ਸਕਣ।  ਇਸ ਮੌਕੇ ਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਕਰਮੂੰਵਾਲਾ,ਰਣਜੀਤ ਸਿੰਘ ਰਾਏ ਪ੍ਰਧਾਨ ਜੀਰਾ, ਪਰਦੀਪ ਕੁਮਾਰ ਬਹਿਲ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।


Post a Comment

0 Comments