*ਮੋਗਾ ਵਿਖੇ ਡੀ.ਟੀ.ਐੱਫ਼. ਦੀ ਅਗਵਾਈ ਵਿਚ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ*

ਮੋਗਾ ਵਿਖੇ ਡੀ.ਟੀ.ਐੱਫ਼. ਦੀ ਅਗਵਾਈ ਵਿਚ ਅਧਿਆਪਕਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ਼ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ

ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ


ਮੋਗਾ : 25 ਜੁਲਾਈ ( ਕੈਪਟਨ ਸੁਭਾਸ਼ ਚੰਦਰ ਸ਼ਰਮਾ )
:= ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਡੀ. ਸੀ. ਦਫ਼ਤਰ ਮੋਗਾ ਮੂਹਰੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਧਰਨੇ ਉਪਰੰਤ ਸਿੱਖਿਆ ਮੰਤਰੀ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਡੀ.ਟੀ.ਐੱਫ. ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ, ਜ਼ਿਲ੍ਹਾ ਸਕੱਤਰ ਜਗਵੀਰਨ ਕੌਰ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰੇ, ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਅਤੇ ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰੇ। 01/01/2004 ਤੋਂ ਬਾਅਦ ਭਰਤੀ ਕੀਤੇ ਸਾਰੇ ਅਧਿਆਪਕਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਭੱਤੇ ਤੁਰੰਤ ਬਹਾਲ ਕੀਤੇ ਜਾਣ। ਉਨ੍ਹਾਂ ਮੰਗ ਪੱਤਰ ਵਿਚ ਮੰਗ ਕੀਤੀ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਕੇ ਦੇ 2.72 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ 01/01/2016 ਤੋਂ ਕੀਤੀ ਜਾਵੇ। ਅਧਿਆਪਕਾਂ ਨੂੰ ਏ.ਸੀ.ਪੀ. ਸਕੀਮ 3-7-11-15  ਸਾਲਾ ਪ੍ਰਵੀਨਤਾ ਤਰੱਕੀ ਨਾਲ ਲਾਗੂ ਕੀਤੀ ਜਾਵੇ। ਬਦਲੀ ਨੀਤੀ ਵਿਚ ਹਰ ਤਰ੍ਹਾਂ ਦੀ ਸਟੇਅ ਖਤਮ ਕੀਤੀ ਜਾਵੇ ਅਤੇ ਸਾਰੇ ਕਾਡਰਾਂ ਦੀਆਂ ਬਦਲੀਆਂ ਜਲਦੀ ਕੀਤੀਆਂ ਜਾਣ। ਸਾਰੇ ਕਾਡਰਾਂ ਦੀਆਂ ਵਿਭਾਗੀ ਤਰੱਕੀਆਂ ਤੁਰੰਤ ਕੀਤੀਆਂ ਜਾਣ। ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਧਰਨੇ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿਡਲ ਸਕੂਲਾਂ ਵਿੱਚ ਖ਼ਤਮ ਕੀਤੀਆਂ ਪੀ.ਟੀ.ਆਈ. ਅਤੇ ਡਰਾਇੰਗ ਟੀਚਰ ਦੀਆਂ ਪੋਸਟਾਂ ਬਹਾਲ ਕੀਤੀਆਂ ਜਾਣ। ਅਧਿਆਪਕ ਵਿਦਿਆਰਥੀ ਅਨੁਪਾਤ 1:25 ਨਾਲ ਹਰ ਕਲਾਸ ਲਈ ਅਧਿਆਪਕ ਦਿੱਤੇ ਜਾਣ। ਸੁਪਰੀਮ ਕੋਰਟ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਅਨੁਸਾਰ 5178 ਅਤੇ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਰੱਦ ਕਰਕੇ ਪਰਖ ਸਮੇਂ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ। ਇਸ ਮੌਕੇ ਡੀਟੀਐੱਫ਼ ਜਿਲਾ ਆਗੂ ਅਮਨਦੀਪ ਮਾਛੀਕੇ, ਈਟੀਯੂ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾ, ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂ ਅਮਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰਾਜੈਕਟ ਦੇ ਨਾਂਅ ਹੇਠਾਂ ਸਕੂਲਾਂ ਵਿਚੋਂ ਕੱਢੇ ਹਜ਼ਾਰਾਂ ਅਧਿਆਪਕਾਂ ਨੂੰ ਸਕੂਲਾਂ ਵਿਚ ਵਾਪਸ ਭੇਜਿਆ ਜਾਵੇ। ਸਪੋਰਟਸ ਫੰਡ 75% ਹਿੱਸਾ ਵਿਦਿਆਰਥੀਆਂ ਉੱਪਰ ਖ਼ਰਚ ਕੀਤਾ ਜਾਵੇ। ਬੋਰਡ ਵੱਲੋਂ ਪ੍ਰੀਖਿਆ ਦੇ ਨਾਂਅ ਤੇ ਵਿਦਿਆਰਥੀਆਂ ਤੋਂ ਲਈ ਜਾਂਦੀ ਮੋਟੀ ਫੀਸ ਤੇ ਰੋਕ ਲਗਾਈ ਜਾਵੇ। ਸਾਰੀਆਂ ਖਾਲੀ ਅਸਾਮੀਆਂ 'ਤੇ ਤੁਰੰਤ ਰੈਗੂਲਰ ਭਰਤੀ ਕੀਤੀ ਜਾਵੇ। ਜਿਨ੍ਹਾਂ ਅਧਿਆਪਕਾਂ ਦਾ ਆਨਲਾਈਨ ਬਦਲੀਆਂ ਦੌਰਾਨ ਡਾਟਾ ਗਲਤੀ ਜਾਂ ਤਕਨੀਕੀ ਕਾਰਨ ਕਰਕੇ ਮਿਸ-ਮੈਚ ਹੋ ਗਿਆ ਹੈ ਉਨ੍ਹਾਂ ਨੂੰ ਸੁਧਾਰਨ ਦਾ ਮੌਕਾ ਦਿੱਤਾ ਜਾਵੇ। ਜ਼ਿਲ੍ਹਾ ਸਹਾਇਕ ਸਕੱਤਰ ਸੁਖਵਿੰਦਰ ਘੋਲੀਆ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਝੋਰੜਾਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਨੂੰ 07 ਅਗਸਤ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰਾਨ ਸ਼੍ਰੀਮਤੀ ਮਧੂ ਬਾਲਾ, ਅਮਰਦੀਪ ਬੁੱਟਰ, ਸਵਰਨਦਾਸ ਧਰਮਕੋਟ, ਹਰਪਿੰਦਰ ਸਿੰਘ ਢਿੱਲੋਂ, ਦੀਪਕ ਮਿੱਤਲ, ਜਗਦੇਵ ਮਹਿਣਾ ਸਮੇਤ ਸਰਵਦੀਪ ਘੋਲੀਆ, ਅਮਰਜੀਤ ਪੱਤੋ, ਗੁਰਲਾਲ ਹਰੀਕੇ, ਮਨਜੀਤ ਸਿੰਘ, ਸਵਰਨਜੀਤ ਭਗਤਾ, ਹਰਕੀਰਤ ਮਹਿਣਾ, ਗੁਰਸ਼ਰਨ ਸਿੰਘ, ਅਰਵਿੰਦਰ ਮਹਿਣਾ, ਰਾਜਵੰਤ ਘੋਲੀਆ, ਦਿਲਬਾਗ ਬੌਡੇ, ਮਮਤਾ ਕੌਂਸ਼ਲ, ਸ਼ਵਿੰਦਰਪਾਲ ਕੌਰ, ਮਨਜੀਤ ਕੌਰ ਬੁੱਟਰ, ਅਮਨਪ੍ਰੀਤ ਬੌਡੇ, ਜਗਜੀਤ ਸਮਾਲਸਰ, ਕ੍ਰਿਸ਼ਨ ਪ੍ਰਤਾਪ, ਬਲਜੀਤ ਸੇਖਾ, ਰਮਨਦੀਪ ਸ਼ਾਰਦਾ, ਕਿੱਕਰ ਸਿੰਘ, ਨਵਦੀਪ, ਹਰਪ੍ਰੀਤ ਰਾਮਾ, ਸਾਬਕਾ ਡੀਟੀਐੱਫ ਆਗੂ ਸੁਰਿੰਦਰ ਸਿੰਘ ਤੇ ਪ੍ਰੇਮ ਕੁਮਾਰ, ਕਰਮਜੀਤ ਬੁਰਜਹਮੀਰਾ, ਗੁਰਦੀਪ ਸਿੰਘ ਜਵਾਹਰ ਸਿੰਘ ਵਾਲਾ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਹਰਸ਼ਰਨ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਸੰਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਸਮੇਤ ਭਰਾਤਰੀ ਹਮਾਇਤ ਵਜੋਂ ਈਟੀਯੂ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਕਾਡਰ ਸਮੇਤ ਡੀਟੀਐੱਫ਼ ਦਾ ਕਾਡਰ ਅਤੇ ਸੈਕੜੇ ਅਧਿਆਪਕ ਹਾਜਰ ਸਨ ।

Post a Comment

0 Comments