ਖੇਡ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ 'ਚ ਓਪਨ ਜਿੰਮ ਦਾ ਉਦਘਾਟਨ

 ਖੇਡ ਮੰਤਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ 'ਚ ਓਪਨ ਜਿੰਮ ਦਾ ਉਦਘਾਟਨ

*ਖੇਡਾਂ ਅਤੇ ਵਿੱਦਿਅਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

 


ਬਰਨਾਲਾ, 21 ਜੁਲਾਈ (ਕਰਨਪ੍ਰੀਤ ਕਰਨ ) ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਵਿਖੇ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਿਛਲੇ ਸਾਲ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਅਤੇ ਵਿਦਿਅਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਅਤੇ ਨਗਰ ਨਿਵਾਸੀਆਂ ਨੂੰ ਵਾਤਾਵਰਣ ਨੂੰ ਬਚਾਉਣ ਦਾ ਹੋਕਾ ਦਿੰਦਿਆਂ ਉਨ੍ਹਾਂ ਦੁਆਰਾ ਸਕੂਲ ਵਿਖੇ ਪੌਦੇ ਵੀ ਲਗਾਏ ਗਏ।

   ਸਕੂਲ ਪ੍ਰਿੰਸੀਪਲ ਸ੍ਰੀ ਪ੍ਰੇਮ ਨਾਥ ਨੇ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀ ਸੂਬਾਈ ਅਤੇ ਕੌਮੀ ਪੱਧਰ 'ਤੇ ਫੁੱਟਬਾਲ ਖੇਡ ਚੁੱਕੇ ਹਨ ਅਤੇ ਤਗ਼ਮੇ ਹਾਸਲ ਕੀਤੇ ਹਨ। ਖੇਡ ਪ੍ਰਾਪਤੀਆਂ ਲਈ ਸਕੂਲ ਦੇ ਫੁੱਟਬਾਲ ਕੋਚ ਅਤੇ ਲੈਕਚਰਾਰ ਸਰੀਰਕ ਸਿੱਖਿਆ ਬਲਜਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਪ੍ਰੇਮ ਨਾਥ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੇਡ ਮੰਤਰੀ ਨੇ ਸਕੂਲ ਨੂੰ ਗਰਾਊਂਡ ਲਈ ਸਪਰਿੰਕਲ ਸਿਸਟਮ ਤੇ ਹੋਰ ਸਹੂਲਤਾਂ ਦਾ ਵਿਸ਼ਵਾਸ ਦਿਵਾਇਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿੱਚ ਖੇਡ ਦਾ ਮੈਦਾਨ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਸਿਹਤਯਾਬ ਜੀਵਨ ਸ਼ੈਲੀ ਅਪਣਾ ਸਕਣ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਸਰਪੰਚ ਸਰਦਾਰ ਹਰਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਦਾਰ ਮਲਕੀਤ ਸਿੰਘ ਅਤੇ ਪਿੰਡ ਵਾਸੀਆਂ ਵੱਲੋਂ ਸ਼ਿਰਕਤ ਕੀਤੀ ਗਈ।

Post a Comment

0 Comments