ਐਸ ਬੀ ਐਸ ਸਕੂਲ ਦੇ ਬੱਚਿਆਂ ਨੇ ਲੰਮੇ ਕੇਸ ਅਤੇ ਦਸਤਾਰ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ।


 ਬਰਨਾਲਾ,17 ,ਜੁਲਾਈ /ਕਰਨਪ੍ਰੀਤ ਕਰਨ /-ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਬਰਨਾਲਾ ਵੱਲੋਂ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਬੱਚਿਆਂ ਦੇ ਲੰਮੇ ਕੇਸ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿੱਚ ਵੱਖ-ਵੱਖ ਸਕੂਲਾਂ ਦੇ ਕਰੀਬ 100 ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਅਧਿਆਪਕ ਗੁਰਮੇਲ ਸਿੰਘ ਦੀ ਦੇਖ-ਰੇਖ ਵਿੱਚ ਐਸ ਬੀ ਐਸ ਪਬਲਿਕ ਸਕੂਲ ਸੁਰਜੀਤਪੁਰਾ ਦੇ ਕਲਾਸ ਸੱਤਵੀਂ ਤੋਂ ਕਲਾਸ ਬਾਰਵੀਂ ਕਲਾਸ ਤੱਕ ਦੇ ਕੇਸਧਾਰੀ ਬੱਚਿਆਂ ਨੇ ਭਾਗ ਲਿਆ। ਸਾਰੇ ਬੱਚਿਆਂ ਨੇ ਬੜੇ ਹੀ ਚਾਅ ਅਤੇ ਜੋਸ਼ ਨਾਲ ਆਪਣੀ-ਆਪਣੀ ਸੁੰਦਰ ਦਸਤਾਰ ਸਜਾਈ। ਮੁਕਾਬਲੇ ਖਤਮ ਉਪਰੰਤ ਇੰਨ੍ਹਾਂ ਦੇ ਨਤੀਜੇ ਐਲਾਨੇ ਗਏ ਅਤੇ ਇੰਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਲੰਮੇ ਕੇਸ ਮੁਕਾਬਲਿਆਂ ਵਿੱਚ ਐਸ ਬੀ ਐਸ ਸਕੂਲ ਦੇ ਬੱਚਿਆਂ ਨੇ  ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕੀਤੀਆਂ, ਜਿੰਨ੍ਹਾਂ ਵਿੱਚ ਗੁਰਪਿੰਦਰ ਸਿੰਘ ਸੰਧੂ ਕਲਾਸ ਅੱਠਵੀਂ ਨੇ ਪਹਿਲਾ, ਅਰਸ਼ਦੀਪ ਸਿੰਘ ਜਵੰਧਾ ਕਲਾਸ ਗਿਆਰਵੀਂ ਨੇ ਦੂਜਾ ਅਤੇ ਗੁਨਮੀਤ ਸਿੰਘ ਕਪੂਰ ਕਲਾਸ ਸੱਤਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੁੰਦਰ ਦਸਤਾਰ ਮੁਕਾਬਲੇ ਵਿੱਚ ਗਿਆਰਵੀ ਕਲਾਸ ਦੇ ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਵਾਈਸ ਪ੍ਰਿੰਸੀਪਲ ਡਾ. ਸੰਜੇ ਕੁਮਾਰ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਵੀ ਮੁਕਾਬਲਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਕਮਲਜੀਤ ਕੌਰ ਨੇ ਬੱਚਿਆਂ ਦਾ ਹੌਸਲਾ-ਅਫਜਾਈ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਬੱਚਿਆਂ ਨੇ ਇਹ ਮੁਕਾਬਲਿਆਂ ਨੂੰ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਮੈਡਮ ਵੱਲੋ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਬੱਚਿਆਂ ਵਿੱਚ ਆਤਮ-ਬਲ ਪੈਦਾ ਹੁੰਦਾ ਹੈ।

Post a Comment

0 Comments