ਖਾਨਪੁਰ ਢੱਡਾ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ


 ਸ਼ਾਹਕੋਟ 17 ਜੁਲਾਈ (ਲਖਵੀਰ ਵਾਲੀਆ) :- ਨਕੋਦਰ ਦੇ ਅਧੀਨ ਪੈਂਦੇ ਪਿੰਡ ਖਾਨਪੁਰ ਢੱਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮਿਡਲ ਵਿੰਗ ਦੇ ਬਲਾਕ ਪੱਧਰੀ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਵਿਚ ਬਲਾਕ ਦੇ ਸਕੂਲਾਂ ਨੇ ਹਿੱਸਾ ਲਿਆ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਮਿਡਲ ਵਿੰਗ ਦੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਵਿਦਿਆਰਥਣ ਅਲੀਸ਼ਾ ਨੇ ਸੈਕੰਡਰੀ ਵਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਤਰ੍ਹਾਂ ਸੁੰਦਰ ਲਿਖਾਈ ਵਿੱਚ ਵਿਦਿਆਰਥੀ ਲਵਪ੍ਰੀਤ ਨੇ ਮਿਡਲ ਵਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੈਕੰਡਰੀ ਵਿੰਗ ਵਿੱਚ ਵਿਦਿਆਰਥਣ ਪਵਨ ਨੇ ਦੂਸਰਾ ਸਥਾਨ ਹਾਸਲ ਕੀਤਾ ਅਤੇ ਇਸੇ ਤਰ੍ਹਾਂ ਕਲਾਸ ਮੇਕਿੰਗ ਮਿਡਲ ਵਿੰਗ ਵਿੱਚ ਵਿਦਿਆਰਥਣ ਸ਼ਿਵਾਨੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸ ਮੌਕੇ ਸਕੂਲ ਇੰਚਾਰਜ ਵੱਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ

Post a Comment

0 Comments