*ਜ਼ਿਲ੍ਹਾ ਇੰਟਕ ਨੇ ਨਵ ਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਦਾ ਕੀਤਾ ਸਵਾਗਤ*

 *ਜ਼ਿਲ੍ਹਾ ਇੰਟਕ ਨੇ ਨਵ ਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਦਾ ਕੀਤਾ ਸਵਾਗਤ*

ਨਵ ਨਿਯੁਕਤ ਕਿਰਤ ਕਮਿਸ਼ਨਰ ਨੇ ਭੱਠਾ ਮਜ਼ਦੂਰਾਂ ਦੀਆਂ ਸਮਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ- ਵਿਜੇ ਧੀਰ


ਮੋਗਾ (28 ਜੁਲਾਈ) ਕੈਪਟਨ ਸੁਭਾਸ਼ ਚੰਦਰ ਸ਼ਰਮਾ :=
ਇੰਟਕ ਨਾਲ ਸਬੰਧਤ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਵਿੱਚ ਜ਼ਿਲ੍ਹਾ ਇੰਟਕ ਦੇ ਵਫਦ ਨੇ   ਜ਼ਿਲ੍ਹਾ ਮੋਗਾ ਦੇ ਕਿਰਤ ਵਿਭਾਗ ਵਿਖੇ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਮੋਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਤੋਂ ਇਲਾਵਾ ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ, ਮਿਡ ਡੇ ਮੀਲ ਕੁੱਕ ਯੂਨੀਅਨ ਦੇ ਸੂਬਾ ਪ੍ਰਧਾਨ ਕਰਮ ਚੰਦ ਚੰਡਾਲੀਆ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਅਸ਼ੋਕ ਕਾਲੀਆ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਖਜ਼ਾਨਚੀ ਸਤਨਾਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਵਫ਼ਦ ਨੇ ਐਸ ਐਸ ਸਿੱਧੂ ਦੇ ਬਤੋਰ ਸਹਾਇਕ ਕਿਰਤ ਕਮਿਸ਼ਨਰ ਮੋਗਾ ਵਿਖੇ ਤੈਨਾਤ ਹੋਣ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਦਿਆਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਇੰਟਕ ਵਫ਼ਦ ਦੇ ਮੈਂਬਰਾਂ ਨੇ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਨਾਲ ਮਜ਼ਦੂਰਾਂ ਨੂੰ ਦਰਪੇਸ਼ ਸਮਸਿਆਵਾਂ ਵਿਸ਼ੇਸ਼ ਤੌਰ ਤੇ ਭੱਠਾ ਮਜ਼ਦੂਰਾਂ ਅਤੇ ਰਾਜ ਮਿਸਤਰੀ ਮਜ਼ਦੂਰਾਂ ਦੀਆਂ ਲਾਭ ਪਾਤਰੀ ਕਾਰਡਾਂ ਦੀ ਸਮਸਿਆਵਾਂ ਬਾਬਤ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਨੇ ਭਰੋਸਾ ਦਿੱਤਾ ਕਿ  ਉਹ ਭੱਠਾ ਮਜ਼ਦੂਰਾਂ ਸਮੇਤ ਹਰ ਇਕ ਮਜ਼ਦੂਰ ਦੀ ਸਮਸਿਆ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਐਸ ਐਸ ਸਿੱਧੂ ਦੇ ਨਾਲ ਖੁਸ਼ਗਵਾਰ ਮਾਹੌਲ ਵਿੱਚ ਗੱਲਬਾਤ ਕਰਨ ਉਪਰੰਤ ਜ਼ਿਲ੍ਹਾ ਇੰਟਕ ਦੇ ਵਫ਼ਦ ਨੂੰ ਇਹ ਗੱਲ ਮਹਿਸੂਸ ਹੋਈ ਹੈ ਕਿ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਦਾ ਰਵੱਈਆ ਮਜ਼ਦੂਰ ਪੱਖੀ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਮਜ਼ਦੂਰ ਨੂੰ ਬੇਇਨਸਾਫ਼ੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਮੌਕੇ ਜ਼ਿਲ੍ਹਾ ਇੰਟਕ ਨੇ ਨਵਨਿਯੁਕਤ ਸਹਾਇਕ ਕਿਰਤ ਕਮਿਸ਼ਨਰ ਨੂੰ ਇੰਟਕ ਵੱਲੋਂ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Post a Comment

0 Comments