ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਚੇਤਨ ਪ੍ਰਕਾਸ਼

 


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਪ੍ੜਰਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਆਬਾਦੀ ਨਿਯੰਤਰਣ ਪੰਦਰਵਾੜੇ ਤਹਿਤ ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਵਿਚ ਨਿਯੋਜਤ ਪਰਿਵਾਰ ਅਤੇ ਸਰਕਾਰ ਵੱਲੋਂ ਪਰਿਵਾਰ ਨਿਯੋਜਨ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ।  ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਸਤਿੰਦਰ ਕੌਰ, ਡਾ. ਦੀਪਕ ਗਰਗ ਅਤੇ  ਹਰਬੰਸ ਮੱਤੀ ਬਲਾਕ ਐਜੂਕੇਟਰ ਨੇ ਦੱਸਿਆ ਕਿ ਦਿਨ ਪ੍ਰਤੀ ਦਿਨ ਵਧ ਰਹੀਆਂ ਸਮੱਸਿਆਵਾਂ ਅਤੇ ਆਬਾਦੀ ਦੇ ਵਾਧੇ ਦੀ ਦਰ ਨੂੰ ਨਿਯੰਤਰਣ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ 11 ਜੁਲਾਈ ਤੋਂ 24 ਜੁਲਾਈ ਤਕ ਸਰਕਾਰੀ ਹਸਪਤਾਲਾਂ ਵਿਚ ਫੈਮਿਲੀ ਪਲਾਨਿੰਗ ਕੈਪ ਲਗਾਏ ਜਾ ਰਹੇ ਹਨ। ਜਿਸ ਤਹਿਤ ਯੋਗ ਜੋੜਿਆ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਸੀ। ਇਸ ਪ੍ਰੋਗਰਾਮ ਤਹਿਤ ਸਿਹਤ ਵਰਕਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਵਧਦੀ ਆਬਾਦੀ ਕਾਰਨ ਸਾਡੇ ਰੋਜਾਨਾ ਜੀਵਨ ਕੁਦਰਤੀ ਸੋਮਿਆ ਅਤੇ ਜਰੂਰੀ ਵਸਤਾਂ ਦੀ ਵੱਧਦੀ ਮੰਗ ਅਤੇ ਘਟ ਰਹੀ ਪੂਰਤੀ, ਬਾਰੇ ਸੁਚੇਤ ਕੀਤਾ ਜਾਵੇ। ਜੇਕਰ ਲੋਕ ਆਪਣੇ ਪਰਿਵਾਰ ਨੂੰ ਆਪਣੇ ਆਰਥਿਕ ਤੇ ਸਮਾਜਿਕ ਵਸੀਲਿਆ ਦੇ ਮੁਤਾਬਿਕ ਨਿਯੋਜਤ ਨਹੀ ਕਰਦੇ ਤਾਂ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਉਹ ਆਪਣਾ ਅਤੇ ਆਪਣੇ ਬੱਚਿਆ ਦਾ ਭਵਿੱਖ ਧੁੰਦਲਾ ਕਰ ਦਿੰਦੇ ਹਨ, ਕਿਉਂਕਿ ਪਰਿਵਾਰ ਵੱਡਾ ਹੋਣ ਕਰਕੇ ਉਹ ਲੋਕ ਆਪਣੇ ਬੱਚਿਆ ਨੂੰ ਚੰਗਾ ਪਾਲਣ ਪੋਸ਼ਣ , ਸਿਹਤ ਸੇਵਾਵਾਂ , ਮਿਆਰੀ ਸਿੱਖਿਆ ਨਹੀ ਦੇ ਪਾਉਦੇ ਜਿਸ ਕਾਰਨ ਉਹ ਬੱਚੇ ਸਮਾਜ ਵਿਚ ਪਿੱਛੇ ਰਹਿ ਜਾਂਦੇ ਹਨ। ਵਧਦੀ ਆਬਾਦੀ ਕਾਰਨ ਦੇਸ਼ ਦੇ ਸੋਮਿਆ ਤੇ ਵਾਧੂ ਭਾਰ ਪੈਂਦਾ ਹੈ ਅਤੇ ਬੇਰੁਜਗਾਰੀ ਤੇ ਮਹਿੰਗਾਈ ਦੀ ਸਮੱਸਿਆਵਾਂ ਪੈਦਾ ਹੁੰਦੀਆ ਹਨ। ਜਿਸ ਕਾਰਨ ਸਮਾਜ ਵਿਚ ਗੈਰ ਸਮਾਜਿਕ ਘਟਨਾਵਾਂ ਵਧਦੀਆ ਹਨ।

Post a Comment

0 Comments