ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਵਾਉਣਗੇ ਵਿਆਹ


ਚੰਡੀਗੜ੍ਹ :- ਪੰਜਾਬ ਇੰਡੀਆ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਜਾਨੀ ਕੱਲ੍ਹ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬਣਨ ਜਾ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਘੱਟ ਮਹਿਮਾਨਾਂ ਨੂੰ ਵਿਆਹ ‘ਚ ਸੱਦਿਆ ਗਿਆ ਹੈ। ਸਾਲ 2015 ‘ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ‘ਚ ਰਹਿ ਰਹੇ ਹਨ।

ਸ੍ਰੀ ਮਾਨ ਦੇ ਵਿਆਹ ਦੀਆਂ ਤਿਆਰੀਆਂ ਦੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਸਿਰ ਹੈ। ਰਾਘਵ ਚੱਢਾ ਖੁਦ ਸਾਰੀਆਂ ਤਿਆਰੀਆਂ ਕਰ ਰਹੇ ਹਨ।

Post a Comment

0 Comments