ਮੈਡੀਕਲ ਸਪੈਸ਼ਲਿਸਟ ਡਾ. ਦਵਿੰਦਰਪਾਲ ਨੇ ਬਤੌਰ ਐਸਐਮਓ ਚਾਰਜ ਸੰਭਾਲਿਆ

 ਮੈਡੀਕਲ ਸਪੈਸ਼ਲਿਸਟ ਡਾ. ਦਵਿੰਦਰਪਾਲ ਨੇ ਬਤੌਰ ਐਸਐਮਓ ਚਾਰਜ ਸੰਭਾਲ


ਸ਼ਾਹਕੋਟ 22 ਜੁਲਾਈ (ਲਖਵੀਰ ਵਾਲੀਆ)
:- ਮੈਡੀਕਲ ਸਪੈਸ਼ਲਿਸਟ ਡਾ. ਦਵਿੰਦਰਪਾਲ ਸਿੰਘ ਨੇ ਸ਼ੁੱਕਰਵਾਰ ਨੂੰ ਸੀ.ਐਚ.ਸੀ ਸ਼ਾਹਕੋਟ ਵਿਖੇ ਬਤੌਰ ਐੱਸ.ਐੱਮ.ਓ. ਅਹੁਦਾ ਸੰਭਾਲ ਲਿਆ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਸਟਾਫ਼ ਨਾਲ ਮੀਟਿੰਗ ਕਰਕੇ ਸਮੁੱਚੇ ਹਸਪਤਾਲ ਦਾ ਜਾਇਜ਼ਾ ਲਿਆ। ਇਸ ਦੌਰਾਨ ਸਟਾਫ਼ ਨੇ ਉਨ੍ਹਾਂ ਨੂੰ ਦਵਾਈਆਂ ਦੀ ਉਪਲਬਧਤਾ ਅਤੇ ਹੋਰ ਕੰਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਦਵਿੰਦਰਪਾਲ ਇਸ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਸੀਐਚਸੀ ਮਮਦੋਟ ਵਿਖੇ ਐਸ.ਐਮ.ਓ. ਉਹ ਲੰਬਾ ਸਮਾਂ ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਅਤੇ ਸਿਵਲ ਹਸਪਤਾਲ ਕਪੂਰਥਲਾ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ ਡਾ. ਦਵਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਦੇਣ ਲਈ ਤਿਆਰ ਹੈ। ਸੀ.ਐੱਚ.ਸੀ.ਸ਼ਾਹਕੋਟ ਅਤੇ ਇਸ ਅਧੀਨ ਪੈਂਦੇ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਹਰ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਅਤੇ ਇਹ ਯਕੀਨੀ ਬਣਾਉਣ ਲਈ ਹਮੇਸ਼ਾ ਕਾਰਜਸ਼ੀਲ ਰਹਿਣਗੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਹ ਖੁਦ ਮੈਡੀਕਲ ਸਪੈਸ਼ਲਿਸਟ ਹਨ ਅਤੇ ਲਗਾਤਾਰ ਮਰੀਜ਼ਾਂ ਦੀ ਜਾਂਚ ਕਰਨਗੇ।

Post a Comment

0 Comments