ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲੜੀਵਾਰ ਧਰਨੇ ਜਾਰੀ।

 ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲੜੀਵਾਰ ਧਰਨੇ ਜਾਰੀ।


ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ 25 ਜੁਲਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ਉੱਤੇ ਸੰਸਾਰ ਬੈਂਕ ਤੋਂ ਪਾਣੀ ਬਚਾਓ ਮੋਰਚੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਮਾਨਸਾ ਵੱਲੋਂ ਟਰਾਈਡੈਂਟ ਕੰਪਨੀ ਬਰਨਾਲਾ ਅੱਗੇ ਲੱਗੇ ਧਰਨੇ ਵਿੱਚ ਅੱਜ ਲਗਾਤਾਰ ਪੰਜਵੇ ਦਿਨ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੀਟੂ ਕੋਟ ਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਗਾਤਾਰ ਕਾਰਪੋਰੇਟ ਘਰਾਣਿਆਂ ਵੱਲੋਂ ਕੁਦਰਤੀ ਪਾਣੀ ਦੇ ਸੋਮਿਆਂ ਉੱਪਰ ਕਬਜ਼ਾ ਕੀਤਾ ਜਾ ਰਿਹਾ ਹੈ। ਨਾਲ ਟਰਾਈਡੈਂਟ ਜਿਹੇ ਉਦਯੋਗਿਕ ਇਕਾਈਆਂ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਵੀ ਗੰਧਲਾ ਕੀਤਾ ਜਾ ਰਿਹਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਬਜਾਏ ਇਹਨਾਂ ਫੈਕਟਰੀਆਂ ਉੱਪਰ ਕਾਰਵਾਈ ਕਰਨ ਦੀ ਬਜਾਏ ਇਹਨਾਂ ਦਾ ਪੂਰਨ ਸਾਥ ਦਿੱਤਾ ਜਾ ਰਿਹਾ ਹੈ। ਪਾਣੀ ਇਨਸਾਨ ਹੀ ਨਹੀਂ ਪਸ਼ੂ ਪੰਛੀ ਜਗਤ ਦੀ ਵੀ ਮੁਢਲੀ ਲੋੜ ਹੈ। ਫੈਕਟਰੀਆਂ ਦੁਆਰਾ ਕੀਤਾ ਜਾ ਇਹ ਅਣਮਨੁੱਖੀ ਕਾਰਾ ਸਿਰਫ ਇਨਸਾਨ ਹੀ ਨਹੀਂ ਪੂਰੇ ਪਸ਼ੂ ਪੰਛੀ ਜਗਤ ਲਈ ਵੀ ਓਨਾ ਹੀ ਖਤਰਨਾਕ ਵਰਤਾਰਾ ਹੈ। ਇਸੇ ਖਿਲਾਫ ਪੰਜਾਬ ਦੀਆਂ ਦੋ ਵੱਡੀਆਂ ਕਿਸਾਨ ਜਥੇਬੰਦੀਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ 12 ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 9 ਥਾਵਾਂ ਉੱਪਰ ਪੱਕੇ ਮੋਰਚੇ ਲਗਾ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

 ਇਸ ਮੌਕੇ ਜ਼ਿਲਾ ਕਮੇਟੀ ਆਗੂ ਦਵਿੰਦਰ ਸਿੰਘ, ਜਗਸੀਰ ਸਿੰਘ ਜੱਗੀ, ਗੁਰਪ੍ਰੀਤ ਸਿੰਘ, ਗੁਰਦਾਸ ਸਿੰਘ ਅਤੇ ਜ਼ਿਲਾ ਬਰਨਾਲਾ ਤੋਂ ਜਿਲਾ ਆਗੂ ਬੇਅੰਤ ਸਿੰਘ ਧੌਲਾ ਵੱਲੋਂ ਵਿਸ਼ੇਸ਼ ਹਾਜ਼ਰੀ ਲਗਵਾਈ ਗਈ।

Post a Comment

0 Comments