ਸਿੱਧੂ ਮੂਸੇਵਾਲਾ ਕਤਲ ਕੇਸ ‘ਚ ; ਤੀਜਾ ਸ਼ੂਟਰ ਪੰਜਾਬ ਪੁਲਿਸ ਦੀਆਂ ਵਰਦੀਆਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ


ਨਵੀਂ ਦਿੱਲੀ- ਪੰਜਾਬ ਇੰਡੀਆ ਨਿਊਜ਼ ਬਿਊਰੋ 

29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਲਗਾਤਾਰ ਪੁਲਿਸ ਫੜਣ ਵਿੱਚ ਕਾਮਯਾਬ ਹੋ ਰਹੀ ਹੈ।

ਦਿੱਲੀ ਪੁਲਿਸ ਪਹਿਲਾਂ ਸਿੱਧੂ ਮੂਸੇਵਾਲਾ ਕਤਲ ਕੇਸ ਚ ਦੋ ਵੱਡੇ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ, ਜਦੋਂਕਿ ਹੁਣ ਤੀਜ਼ੇ ਸ਼ੂਟਰ ਅੰਕਿਤ ਸੇਰਸਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਹੈ।

ਅੰਕਿਤ ਦੀ ਗ੍ਰਿਫਤਾਰੀ ਕਸ਼ਮੀਰੀ ਗੇਟ ਤੋਂ ਦਿੱਲੀ ਪੁਲਿਸ ਦੇ ਵਲੋਂ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਅੰਤਿਕ ਕੋਲੋਂ ਜਿਥੇ ਭਾਰੀ ਮਾਤਰਾ ਵਿੱਚ ਅਸਲਾ, ਜਿਨਾਂ ਵਿੱਚ 9 ਐਮ.ਐਮ. ਦੀ ਇਕ ਪਿਸਤੌਲ, 3 ਐਮ.ਐਮ. ਦੀ ਇਕ ਪਿਸਤੌਲ ਬਰਾਮਦ ਹੋਇਆ ਹੈ।

ਉਥੇ ਹੀ ਮੋਬਾਈਲ ਫੋਨ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ 3 ਵਰਦੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ।

Post a Comment

0 Comments