ਪੰਜਾਬ ਦੇ ਬਜਟ ਸੈਸਨ ਚ ਆਪ ਨੇ ਬੇ ਮਿਸਾਲ ਐਲਾਨ ਕੀਤੇ -ਰੁਪਿੰਦਰ ਬੰਟੀ,ਮਲਕੀਤ ਮਨੀ,ਰਜਤ ਉਸਤਾਦ

 


ਬਰਨਾਲਾ,1,ਜੁਲਾਈ /ਕਰਨਪ੍ਰੀਤ ਧੰਦਰਾਲ /-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰੇਕ ਵਾਇਦੇ ਨੂੰ ਨਿਭਾਵੇਗੀ ਜਿਵੇਂ ਆਪ ਦਾ ਬਜਟ ਪੰਜਾਬ ਦੇ ਲੋਕਾਂ ਦੇ ਹਿੱਟ ਵਿਚ ਹੈ ਤਿਵੇਂ ਪੰਜਾਬ ਦੇ ਲੋਕਾਂ ਦਾ ਇਕ ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਦਾ ਖਦਸ਼ਾ ਦੂਰ ਹੋ ਗਿਆ ਹੈ। ਅੱਜ ਤੋਂ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦੇ ਨਾਲ ਵਿਰੋਧੀਆਂ ਵਲੋਂ ਪਾਈ ਕਾਵਾਂ ਰੋਲੀ ਨੂੰ ਬਰੇਕਾਂ ਲਗ ਗਈਆਂ ! ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰੁਪਿੰਦਰ ਸਿੰਘ ਸ਼ੀਤਲ ਬੰਟੀ ਡੀ ਜੇ ਐਮ ਸੀ,ਮਲਕੀਤ ਸਿੰਘ ਮਨੀ,ਰਾਜਤ ਲੱਕੀ ਉਸਤਾਦ ਨੇ ਕਿਹਾ ਕਿ ਯੋਜਨਾ ਲਾਗੂ ਹੋਣ ਨਾਲ 2 ਮਹੀਨੇ ਦੇ ਬਿਜਲੀ ਬਿੱਲ ਵਿਚ 600 ਯੂਨਿਟ ਮੁਫ਼ਤ ਮਿਲਣਗੇ੧ 

              ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਸਬੰਧ ਵਿਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ 'ਤੇ ਆਧਾਰਿਤ ਹੈ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ਉਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਜ, ਵਰਕਚਾਰਜ ਤੇ ਆਰਜ਼ੀ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ।

Post a Comment

0 Comments