ਸਿਹਤ ਵਿਭਾਗ ਵੱਲੋਂ ਤੀਬਰ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ


ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ 4 ਜੁਲਾਈ:ਸਿਹਤ ਵਿਭਾਗ ਵੱਲੋਂ ਹਰ ਸਾਲ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾਂਦਾ ਹੈ, ਜਿਸ ਦਾ ਮੰਤਵ ਬਾਲ ਮੌਤ ਦਰ ਘਟਾਉਣਾ ਹੈ, ਇਸ ਗੱਲ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੌਸਮ ਅਤੇ ਸਾਫ ਸਫਾਈ ਦੀ ਘਾਟ ਕਾਰਨ ਵੱਡੇ ਵਿਅਕਤੀਆਂ ਅਤੇ ਖਾਸ ਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ। ਜੇਕਰ ਇਨ੍ਹਾਂ ਦਸਤਾਂ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ , ਤਾਂ ਖਾਸ ਕਰਕੇ ਬੱਚਿਆਂ ਲਈ ਜਾਨਲੇਵਾ ਸਿੱਧ ਹੁੰਦੇ ਹਨ। ਸਿਵਲ ਸਰਜਨ ਨੇ ਕਿਹਾ ਕਿ ਇਸ ਤੋਂ ਬਚਾਅ ਲਈ ਗਰਮੀਆਂ ਦੇ ਮੌਸਮ ਵਿੱਚ  ਸਾਫ ਪਾਣੀ  ਪੀਦੇਂ ਰਹਿਣਾ ਚਾਹੀਦਾ ਹੈ ,ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ ਕਰਨਾ ਚਾਹੀਦਾ ਹੈ। ਦਸਤ ਹੋਣ ਦੀ ਸੂਰਤ ਵਿੱਚ ਓ.ਆਰ.ਐਸ ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾ ਤੱਕ ਡਾਕਟਰ ਦੀ ਸਲਾਹ ਨਾਲ ਪੀਂਦੇ ਰਹਿਣਾ ਚਾਹੀਦਾ ਹੈ, ਤਾਂ ਕਿ ਸਰੀਰ ਵਿੱਚ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਓ.ਆਰ.ਐਸ ਘਰ ਵਿਖੇ ਵੀ ਤਿਆਰ ਕੀਤਾ ਜਾ ਸਕਦਾ ਹੈ ।
ਜ਼ਿਲ੍ਹਾ ਟੀਕਾਕਰਣ ਅਫਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਘਟਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓ ਆਰ ਐਸ/ਜਿੰਕ ਕਾਰਨਰ ਬਣਾ ਕੇ ਇਸ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਘਰ ਘਰ ਜਾ ਕੇ ਸਰਵੇ ਕਰਣਗੀਆਂ ਅਤੇ ਓ.ਆਰ.ਐਸ  ਪੈਕਟ ਵੰਡਣਗੀਆਂ ਇਸ ਤੋਂ ਇਲਾਵਾ ਛੋਟੇ ਬੱਚਿਆਂ ਵਾਲੇ ਘਰਾਂ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਇਸ ਪੰਦਰਵਾੜੇ ਦੌਰਾਣ ਆਰ ਬੀ ਐਸ ਕੇ ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਹੱਥ ਸਾਫ ਕਰਨ ਸਬੰਧੀ  ਜਾਣੂ ਕਰਵਾਉਣਗੀਆਂ ।
    

Post a Comment

0 Comments