ਆਬਕਾਰੀ ਐਕਟ ਦੇ ਮੁਕੱਦਮੇ ਦਾ ਭਗੌੜਾ ਮੁਲਜਿਮ ਕੀਤਾ ਕਾਬੂ


ਮਾਨਸਾ 16 ਜੁਲਾਈ ਗੁਰਜੰਟ ਸਿੰੰਘ ਬਾਜੇਵਾਲੀਆਂ

 ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀHਓਜ, (ਮੁਜਰਮ^ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀHਓ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। 

ਮੁਜਰਮ ਇਸ਼ਤਿਹਾਰੀ (ਭਗੌੜਾ) ਸੁਰਜੀਤ ਰਾਮ ਪੁੱਤਰ ਪੂਰਨ ਰਾਮ ਵਾਸੀ ਸਰਦੂਲਗੜ ਜਿਸਦੇ ਵਿਰੁੱਧ ਮੁਕੱਦਮਾ ਨੰਬਰ 4 ਮਿਤੀ 07^01^2016 ਅ/ਧ 61$1$14 ਆਬਕਾਰੀ ਐਕਟ ਥਾਣਾ ਸਰਦੂਲਗੜ ਦਰਜ਼ ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋੋਗ ਅਦਾਲਤ ਐਸ,ਡੀ,ਜੇ,ਐਮ, ਸਰਦੂਲਗੜ ਜੀ ਵੱਲੋਂ ਇਸਨੂੰ ਮਿਤੀ 14^07^2022 ਤੋੋਂ ਅ$ਧ 299 ਜਾਬਤਾ ਫੌੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਥਾਣਾ ਸਰਦੂਲਗੜ ਦੇ ਸ:ਥ: ਯਾਦਵਿੰਦਰ ਸਿੰਘ ਅਤੇ ਹੌਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਅੱਜ ਮਿਤੀ 16^07^2022 ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਬੰਦ ਜੇਲ੍ਹ ਕਰਾਇਆ ਜਾ ਰਿਹਾ ਹੈ।


Post a Comment

0 Comments