ਡਿਪਟੀ ਕਮਿਸ਼ਨਰ ਨੇ ਬਾਬਾ ਫਰੀਦ ਆਗਮਨ ਪੁਰਬ ਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

 


ਪੰਜਾਬ ਇੰਡੀਆ ਨਿਊਜ਼

 ਫਰੀਦਕੋਟ 7 ਜੁਲਾਈ  ਸਤੰਬਰ ਮਹੀਨੇ ਵਿੱਚ ਬਾਬਾ ਫਰੀਦ ਆਗਮਨ ਪੁਰਬ ਅਤੇ ਫਰੀਦਕੋਟ ਜਿਲੇ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਹੋਣ ਵਾਲੇ ਸਮਾਗਮਾਂ ਅਤੇ ਕਰਾਫਟ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਮੇਲੇ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ

 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ 

ਸਮਾਗਮ 20 ਤੋਂ 23 ਸਤੰਬਰ ਤੱਕ ਕਰਵਾਉਣ ਦੀ ਯੋਜਨਾ ਹੈ। ਜਦੋਂ ਕਿ ਕਰਾਫ਼ਟ ਮੇਲਾ 20 ਸਤੰਬਰ ਤੋਂ 28 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। 

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੇਲੇ ਦੇ ਸਥਾਨ, ਵੱਖ ਵੱਖ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਲਈ ਪ੍ਰਸਤਾਵਿਤ ਸਥਾਨਾਂ, ਸ਼ਹਿਰ ਦੀ ਸਾਫ ਸਫਾਈ, ਮੇਲੇ ਵਿੱਚ ਬੁਲਾਏ ਜਾਣ ਵਾਲੇ ਕਲਾਕਾਰਾਂ, ਟੀਮਾਂ, ਕਰਾਫਟ ਕਲਾਕਾਰਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਕਿਹਾ ਕਿ ਖੇਡ ਮੇਲੇ, ਸੈਮੀਨਾਰ, ਕਵੀ ਦਰਬਾਰ, ਸਭਿਆਚਾਰਕ ਗਤੀਵਿਧੀਆਂ, ਲਾਈਵ ਸ਼ੋਅ, ਪ੍ਰਦਰਸ਼ਨੀਆਂ, ਵਿਰਾਸਤੀ ਹੈਰਟੇਜ ਵਾਕ, ਪੁਸਤਕ ਪ੍ਰਦਰਸ਼ਨੀਆਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਮੇਲੇ ਦਾ ਆਕਰਸ਼ਨ ਹੋਣਗੇ। ਇਸ ਤੋਂ ਇਲਾਵਾ ਫਰੀਦਕੋਟ ਜ਼ਿਲ੍ਹੇ ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੀ ਸਮਾਗਮ ਹੋਣਗੇ। ਜਿਸ ਵਿੱਚ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀ ਜਿਲੇ ਦੀਆਂ 50 ਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੇਲੇ ਦੀਆਂ ਤਿਆਰੀਆਂ ਵਿੱਚ ਹੁਣੇ ਹੀ ਜੁੱਟ ਜਾਣ ਤੇ ਸਮੇਂ ਸਮੇਂ ਤੇ ਆਪਣੇ ਪੱਧਰ ਤੇ ਮੀਟਿੰਗਾਂ ਕਰਕੇ ਫਿਕਸ ਕੀਤੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ. ਪਰਮਦੀਪ ਸਿੰਘ, ਜਿਲਾ ਮਾਲ ਅਫਸਰ ਸ੍ਰੀ ਅਜੀਤਪਾਲ ਸਿੰਘ ਚਹਿਲ, ਐਸ.ਡੀ.ਐਮ ਮੈਡਮ ਬਲਜੀਤ ਕੌਰ, ਐਸ.ਡੀ.ਐਮ ਨਿਰਮਲ ਓਸੇਪਚਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਾਜੇਸ਼ ਛਾਬੜਾ, ਡਾ. ਜਸਵਿੰਦਰ ਗਰਗ, ਪ੍ਰੋਜੈਕਟ ਡਾਇਰਕੈਟਰ ਆਤਮਾ ਅਮਨਦੀਪ ਕੇਸ਼ਵ, ਡੀ.ਡੀ. ਐਫ ਮੈਡਮ ਅਪੂਰਵਾ, ਸ੍ਰੀ ਅਮਨਦੀਪ ਸਿੰਘ ਸੋਢੀ, ਨੀਲਕੰਠ, ਸੈਕਟਰੀ ਰੈਂਡ ਕਰਾਸ ਸੁਭਾਸ਼ ਚੰਦਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 


Post a Comment

0 Comments