ਬਲਵਿੰਦਰ ਜਟਾਣਾ ਦੇ ਨਾਲ ਚਰਨਜੀਤ ਸਿੰਘ ਚੰਨਾ ਦੀ ਫੋਟੋ ਵੀ ਅਜਾਇਬ ਘਰ ਵਿਚ ਲੱਗੇ:- ਗੁਰਦੁਆਰਾ ਸਿੰਘ ਸਭਾ ਕਮੇਟੀ

 


ਬਰਨਾਲ,8 ,ਜੁਲਾਈ /ਕਰਨਪ੍ਰੀਤ ਧੰਦਰਾਲ /-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਧਨੌਲਾ ਰੋਡ ਬਰਨਾਲਾ ਦੀ ਕਮੇਟੀ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਜਿਸ ਤਰ੍ਹਾਂ ਸਿੱਖ ਕੌਮ ਨੇ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਅਜਾਇਬਘਰ ਵਿੱਚ ਲਗਾਕੇ ਉਹਨਾਂ  ਨੂੰ ਮਾਣ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਇਸੇ ਤਰ੍ਹਾਂ ਹੀ ਉਸ ਦੇ ਸਾਥੀ ਚਰਨਜੀਤ ਸਿੰਘ ਚੰਨਾ ਦੀ ਫੋਟੋ ਵੀ ਅਜਾਇਬਘਰ ਵਿੱਚ ਲਗਾਈ ਜਾਵੇ। ਕਿਉਂਕਿ ਉਸ ਦੀ ਕੁਰਬਾਨੀ ਵੀ ਬਰਾਬਰ ਦੀ ਹੈ। ਉਸ ਨੇ ਪੰਜਾਬ ਅਤੇ ਸਿੱਖ ਕੌਮ ਲਈ ਆਪਣੀ ਸ਼ਹੀਦੀ ਦਿੱਤੀ।ਐਸ.ਵਾਈ.ਐਲ ਦਾ ਕੰਮ ਬੰਦ ਕਰਵਾਉਣ ਲਈ ਚਰਨਜੀਤ ਸਿੰਘ ਚੰਨਾ ਨੇ ਬਲਵਿੰਦਰ ਜਟਾਣਾ ਦੇ ਨਾਲ ਹੀ 04 ਸਤੰਬਰ 1991 ਨੂੰ ਸ਼ਹੀਦੀ ਪਾਈ।ਭਾਈ ਚਰਨਜੀਤ ਸਿੰਘ ਚੰਨਾ ਦੀ ਤਸਵੀਰ ਵੀ ਅਜਾਇਬਘਰ ਵਿੱਚ  ਲਗਾਈ ਜਾਵੇ ਅਤੇ ਸਿੱਖ ਕੌਮ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਣਾ ਚਾਹੀਦਾ ਹੈ।ਅੱਜ ਇਕ ਪੱਤਰ ਲਿਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੰਗ ਕੀਤੀ ਗਈ। ਇਸ ਸਮੇਂ ਸਿੰਘ ਸਭਾ ਦੇ ਨੁਮਾਇੰਦਿਆਂ ਵਿੱਚ ਨਛੱਤਰ ਸਿੰਘ, ਧਰਮ ਸਿੰਘ ਫੌਜੀ ਐੱਮ.ਸੀ, ਦਰਸ਼ਨ ਸਿੰਘ ਮੈਂਬਰ, ਕੁਲਦੀਪ ਸਿੰਘ ਚਹਿਲ ਮੈਂਬਰ, ਮੁਖਤਿਆਰ ਸਿੰਘ, ਸੁਖਦੇਵ ਸਿੰਘ, ਬਾਬਾ ਜੋਗਾ ਸਿੰਘ ਹੈੱਡ ਗ੍ਰੰਥੀ,  ਅੰਮ੍ਰਿਤਪਾਲ ਸਿੰਘ, ਕੁਲਦੀਪ ਸਿੰਘ ਮੈਂਬਰ ਆਦਿ ਹਾਜ਼ਰ ਸਨ।

Post a Comment

0 Comments