ਸੋ੍.ਗੁ.ਪ੍ਰ.ਕਮੇਟੀ ਧਰਮ ਪ੍ਰਚਾਰ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅੰਮਿ੍ਤ ਸੰਚਾਰ ਮੌਕੇ 133 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ

 


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਵੱਲੋਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਬਰ੍ਹੇ ਸਾਹਿਬ ਦੇ ਸਹਿਯੋਗ ਨਾਲ ਮਾਨਯੋਗ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾ ਬਾਗ ਮੋਰਚੇ ਤੇ ਸ਼ਹੀਦੀ ਸਾਕਾ ਪੰਜਾ ਸਾਹਿਬ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤ ਛਕੋ,ਸਿੰਘ ਸਜੋ ਧਾਰਨਾ ਤਹਿਤ ਹਲਕਾ ਮੈਂਬਰ ਬਾਬਾ ਬੂਟਾ ਸਿੰਘ ਜੀ ਮੈਂਬਰ ਧਰਮ ਪ੍ਰਚਾਰ ਕਮੇਟੀ ਜਥੇਦਾਰ ਮਨਜੀਤ ਸਿੰਘ ਬਪੀਆਣਾ ਤੇ ਸੁਖਪਾਲ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਰ੍ਹੇ ਅਤੇ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਸਦਕਾ ਮਹਾਨ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਹੋਇਆ।ਜਿਸ ਵਿੱਚ 133 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ।ਇਸ ਮੌਕੇ ਮੈਨੇਜਰ ਚਤਵਿੰਦਰ ਸਿੰਘ,ਹਰਮੇਲ ਸਿੰਘ ਕਲੀਪੁਰ,ਮੈਂਬਰ ਸਰਵਣ ਸਿੰਘ,ਮੈਂਬਰ ਹਜੂਰਾ ਸਿੰਘ,ਜਥੇਦਾਰ ਭੋਲਾ ਸਿੰਘ ਬਰ੍ਹੇ, ਪ੍ਰਚਾਰਕ ਗੁਰਮੀਤ ਸਿੰਘ,ਪ੍ਰਚਾਰਕ‌ ਲੱਖਾ ਸਿੰਘ ਦਾਤੇਵਾਸ,ਹਰਵਿੰਦਰ ਸਿੰਘ ਬੱਗਾ ਦੇ ਢਾਡੀ ਜਥੇ ਦਾ ਵਿਸ਼ੇਸ਼ ਯੋਗਦਾਨ ਰਿਹਾ। ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਅੱਗੇ ਤੋਂ ਧਾਰਮਿਕ ਸਰਗਰਮੀਆਂ ਜਾਰੀ ਰਹਿਣਗੀਆਂ ਤੇ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਸਮਾਗਮ ਤੇ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ।ਅੰਮ੍ਰਿਤ ਸੰਚਾਰ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕਰਵਾਈ ਗਈ।

Post a Comment

0 Comments