ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਖਾਨਪੁਰ ਢੱਡਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

 ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਖਾਨਪੁਰ ਢੱਡਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ 


ਸ਼ਾਹਕੋਟ 29 ਜੁਲਾਈ (ਲਖਵੀਰ ਵਾਲੀਆ) :- ਤਹਿਸੀਲ ਨਕੋਦਰ ਦੇ ਅਧੀਨ ਪੈਂਦੇ ਪਿੰਡ ਖਾਨਪੁਰ ਢੱਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ 02 ਦੇ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਦੇ  (ਸੈਕੰਡਰੀ ਵਿੰਗ ਅਤੇ ਮਿਡਲ ਵਿੰਗ) ਦੇ ਕਵਿਤਾ ਉਚਾਰਨ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਦੇ ਵਿਦਿਆਰਥੀਆਂ ਨੇ ਤਹਿਸੀਲ ਪੱਧਰੀ ਮੁਕਾਬਲਿਆਂ ਨੂੰ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਇਸ ਮੌਕੇ ਸਕੂਲ ਮੁਖੀ ਮੁਕੇਸ਼ ਗੌਤਮ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਨਕੋਦਰ ਬਲਾਕ 02 ਦੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕਰਕੇ ਮੁਕਾਬਲਿਆਂ ਨੂੰ ਆਪਣੇ ਨਾਮ ਕਰ ਲਿਆ ਅਤੇ ਮੁਕਾਬਲੇ ਕਵਿਤਾ ਉਚਾਰਨ ਅਤੇ ਸਲੋਗਨ ਲਿਖਣ ਦੇ ਕਰਵਾਏ ਗਏ ਸਨ ਜਿਸ ਵਿੱਚ (ਮਿਡਲ ਵਿੰਗ) ਦੇ  ਕਵਿਤਾ ਉਚਾਰਨ ਮੁਕਾਬਲੇ ਵਿੱਚ ਸੱਤਵੀਂ ਜਮਾਤ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ (ਸੈਕੰਡਰੀ ਵਿੰਗ) ਦੇ ਮੁਕਾਬਲੇ ਵਿੱਚ  ਅਲੀਸ਼ਾ ਪੁੱਤਰੀ ਹਰਮੇਸ਼ ਲਾਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸੇ ਤਰ੍ਹਾਂ ਸਲੋਗਨ ਲਿਖਣ ਮੁਕਾਬਲਿਆਂ ਵਿੱਚ ਲਵਪ੍ਰੀਤ ਪੁੱਤਰ ਚਰਨਜੀਤ ਸਿੰਘ ਨੇ (ਮਿਡਲ ਵਿੰਗ) ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ (ਸੈਕੰਡਰੀ ਵਿੰਗ) ਵਿੱਚ ਪਵਨ ਪੁੱਤਰੀ ਚਰਨਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸ ਮੌਕੇ ਗਾਈਡ ਅਧਿਆਪਕ ਸ਼੍ਰੀਮਤੀ ਮਨਦੀਪ ਕੌਰ, ਮੁਕਾਬਲੇ ਵਿੱਚ ਹਿੱਸਾ ਲੈਣ ਆਏ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ, ਸਕੂਲ ਸਟਾਫ, ਸਮੂਹ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਆਦਿ ਮੌਜੂਦ ਸਨ

Post a Comment

0 Comments