ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿਖੇ ਕਰਵਾਇਆ ਇਨਾਮ ਵੰਡ ਸਮਾਗਮ*


 ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ 13-07-2022 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ)  ਮਾਨਸਾ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਮਾਣਾ ਖੱਟਣ ਵਾਲੀਆਂ ਲੜਕੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬੋਲਦਿਆਂ ਸਕੂਲ ਦੇ ਪ੍ਰਿੰਸੀਪਲ ਪਦਮਿਨੀ ਸਿੰਗਲਾ ਜੀ ਨੇ ਕਿਹਾ ਕਿ ਜੂਨ ਮਹੀਨੇ ਦੌਰਾਨ ਭਾਵੇਂ ਕਿ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਸਨ, ਇਸ ਦੇ ਬਾਵਜੂਦ ਗਰਲਜ਼ ਸਕੂਲ ਮਾਨਸਾ ਦੀਆਂ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿਚ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿੱਚ ਨਾ ਸਿਰਫ਼ ਭਾਗ ਲਿਆ ਬਲਕਿ ਮੋਹਰੀ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ । ਇਸ ਤੋਂ ਇਲਾਵਾ ਪੜ੍ਹਾਈ ਦੇ ਖੇਤਰ ਵਿੱਚ ਵੀ ਇਸ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਾ ਕੇ ਪੰਜਾਬ ਪੱਧਰ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।  ਇਸ ਦਾ ਸਮੁੱਚਾ ਸਿਹਰਾ ਸਕੂਲ ਦੇ ਸਮੂਹ ਅਧਿਆਪਕ ਸਾਹਿਬਾਨ ਦੀ ਮਿਹਨਤ ਅਤੇ ਯੋਗ ਅਗਵਾਈ ਨੂੰ ਜਾਂਦਾ ਹੈ । ਇਸ ਸਮਾਗਮ ਦੌਰਾਨ ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਕੰਪੀਟੀਸ਼ਨ ਵਿਚੋਂ ਸੀਨੀਅਰ ਗਰੁੱਪ ਵਿੱਚੋਂ ਸ਼ਰਨਜੀਤ ਕੌਰ ਨੂੰ ਪਹਿਲਾ ਅਤੇ ਜੂਨੀਅਰ ਗਰੁੱਪ ਵਿੱਚੋਂ ਵੰਸ਼ਿਕਾ ਨੂੰ ਤੀਜਾ ਸਥਾਨ ਪ੍ਰਾਪਤ ਕਰਨ 'ਤੇ  ਸਨਮਾਨਿਤ ਕੀਤਾ ਗਿਆ ।

    ਸਿੱਖਿਆ ਵਿਭਾਗ ਅਤੇ ਭਾਸ਼ਾ ਵਿਭਾਗ ਮਾਨਸਾ ਵੱਲੋਂ ਪੜ੍ਹਨ ਦਿਵਸ ਮੌਕੇ ਕਰਵਾਏ ਗਏ ਪੈਰਾ ਪੜ੍ਹਨ ਮੁਕਾਬਲੇ ਵਿੱਚੋਂ ਸੀਨੀਅਰ ਗਰੁੱਪ ਵਿੱਚੋਂ ਰਾਧਿਕਾ ਨੂੰ ਦੂਜਾ ਸਥਾਨ ਅਤੇ ਜੂਨੀਅਰ ਗਰੁੱਪ ਵਿੱਚੋਂ ਅਰਸ਼ਪ੍ਰੀਤ ਕੌਰ ਨੂੰ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨਿਤ ਕੀਤਾ ਗਿਆ।  ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਨੇਹਾ ਮਿੱਤਲ ਨੂੰ ਸਕੂਲ ਵਿੱਚੋਂ  ਪਹਿਲਾ, ਹਰਮਨ ਕੌਰ ਨੂੰ ਦੂਸਰਾ ਅਤੇ ਰੀਨਾ ਰਾਣੀ ਨੂੰ ਤੀਸਰਾ ਸਥਾਨ ਪ੍ਰਾਪਤ ਕਰਨ 'ਤੇ ਸਨਮਾਨਿਤ ਕੀਤਾ ਗਿਆ । ਬਾਰ੍ਹਵੀਂ ਜਮਾਤ ਦੇ ਆਏ ਨਤੀਜਿਆਂ ਵਿੱਚੋਂ ਅਮਨਪ੍ਰੀਤ ਬਰਮਾ (ਮੈਰਿਟ ਰੈਂਕ 7) ਨੂੰ ਪਹਿਲਾਂ, ਮਨਪ੍ਰੀਤ ਕੌਰ ਵਾਲੀਆ (ਮੈਰਿਟ ਰੈਂਕ 9 ) ਨੂੰ ਦੂਸਰਾ ਅਤੇ ਆਲਮਾਂ ਪਰਵੀਨ ਨੂੰ ਤੀਸਰਾ ਸਥਾਨ ਪ੍ਰਾਪਤ ਕਰਨ 'ਤੇ ਸਕੂਲ ਵੱਲੋਂ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਜੀ ਨੇ ਮੰਚ ਸੰਚਾਲਨ ਕਰਦੇ ਹੋਏ ਕਿਹਾ ਕਿ ਅੱਜ ਜਿਨ੍ਹਾਂ ਵਿਦਿਆਰਥੀਆਂ ਨੂੰ ਮੰਚ ਤੋਂ ਸਨਮਾਨਿਤ ਕੀਤਾ ਗਿਆ ਹੈ, ਉਹ ਵਿਦਿਆਰਥੀ ਦੂਸਰੇ ਸਾਰੇ   ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲਿਆਂ ਵਿਚ ਭਾਗ ਲੈਣਾ ਚਾਹੀਦਾ ਹੈ ਕਿਉਂਕਿ ਇਹ ਗਤੀਵਿਧੀਆਂ ਅਤੇ ਮੁਕਾਬਲੇ ਵਿਦਿਆਰਥੀਆਂ ਦੇ ਚਰਿੱਤਰ ਨੂੰ ਨਿਖਾਰਨ ਵਿਚ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੇ ਹਨ ।  ਇਸ ਮੌਕੇ ਸਕੂਲ ਦਾ ਸਮੂਹ ਸਟਾਫ   ਅਤੇ ਵਿਦਿਆਰਥੀ ਹਾਜ਼ਰ ਸਨ ।

Post a Comment

0 Comments