ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮਚਾਕੀ ਕਲਾਂ ਵਿਖੇ ਮਿੰਨੀ ਜੰਗਲ ਦੀ ਸ਼ੁਰੂਆਤ

 -ਫ਼ਰੀਦਕੋਟ ਜ਼ਿਲ੍ਹੇ ਦੀ ਸਥਾਪਨਾ ਦੇ 50 ਸਾਲਾ ਦਿਵਸ ਨੂੰ ਸਮਰਪਿਤ 50 ਮਿੰਨੀ ਜੰਗਲ ਲਗਾਏ ਜਾਣਗੇ ਡਾ. ਰੂਹੀ ਦੁੱਗ

-ਵਣ ਮਹਾਂ ਉਤਸਵ ਤਹਿਤ ਜ਼ਿਲ੍ਹੇ ਵਿੱਚ 1 ਲੱਖ 50 ਹਜ਼ਾਰ ਪੌਦੇ ਲਗਾਉਣ ਦਾ ਟੀਚਾ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਫ਼ਰੀਦਕੋਟ 06 ਜੁਲਾਈ ਵਾਤਾਵਰਣ ਦੇ ਸੁਧਾਰ ਅਤੇ ਵਧੀਆ ਆਬੋ ਹਵਾ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ  ਨੂੰ ਕਾਬੂ ਹੇਠ ਕੀਤਾ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਦੇ ਪਿੰਡ ਮਚਾਕੀ ਕਲਾਂ  ਵਿਖੇ ਪਿੰਡ ਦੇ ਸਰਪੰਚ ਗੁਰਸ਼ਵਿੰਦਰ ਸਿੰਘ ਵੱਲੋਂ ਦਿੱਤੀ ਚਾਰ ਕਨਾਲਾਂ ਜ਼ਮੀਨ ਤੇ ਮਿੰਨੀ ਜੰਗਲ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਪਿੰਡਾਂ ਦੀਆਂ  ਪੰਚਾਇਤਾਂ, ਵਾਤਾਵਰਣ ਦੇ ਸੁਧਾਰ ਲਈ ਕੰਮ ਕਰ ਰਹੀਆਂ ਸਵੈ-ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਪੰਜਾਹ ਮਿੰਨੀ ਜੰਗਲਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ  ਜਿਸ ਦੀ ਸ਼ੁਰੂਆਤ ਪਿਛਲੇ ਦਿਨੀਂ ਸੱਭਿਆਚਾਰ ਕੇਂਦਰ ਫਰੀਦਕੋਟ ਵਿਖੇ ਮਿੰਨੀ ਜੰਗਲ ਲਗਾ ਕੇ ਕੀਤੀ ਗਈ ਸੀ। ਉਨ੍ਹਾਂ ਪਿੰਡ ਮਚਾਕੀ ਕਲਾਂ ਦੇ ਸਰਪੰਚ ਗੁਰਸ਼ਵਿੰਦਰ ਸਿੰਘ ਵੱਲੋਂ ਇਸ ਉਪਰਾਲੇ ਲਈ ਆਪਣੀ ਚਾਰ ਕਨਾਲਾਂ ਜ਼ਮੀਨ ਵਿਚ ਰੁੱਖ ਲਗਾਉਣ  ਦੇ ਕੰਮ ਦੀ ਭਰਪੂਰ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਹੋਰ ਲੋਕਾਂ ਨੂੰ ਵੀ ਇਸ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਣ ਮਹਾਂਉਤਸਵ ਤਹਿਤ ਜ਼ਿਲ੍ਹੇ ਵਿੱਚ ਪੰਚਾਇਤੀ ਥਾਵਾਂ,ਸਾਂਝੀਆਂ ਥਾਵਾਂ, ਸੜਕਾਂ ਦੇ ਕਿਨਾਰਿਆਂ, ਸਿੱਖਿਆ ਸੰਸਥਾਵਾਂ ਸਮੇਤ ਵੱਖ ਵੱਖ ਹੋਰ ਸਥਾਨਾਂ ਤੇ 1 ਲੱਖ 50 ਹਜ਼ਾਰ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਪੌਦੇ ਲਗਾਉਣ ਉਪਰੰਤ ਉਨ੍ਹਾਂ ਦੀ ਸਾਂਭ ਸੰਭਾਲ ਲਈ ਵੀ ਅਧਿਕਾਰੀਆਂ ਦੀ ਟੀਮ ਨਿਯੁਕਤ ਕੀਤੀ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ ਅਤੇ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਵਿੱਚ ਸਹਿਯੋਗ ਕੀਤਾ ਜਾਵੇ।

ਇਸ ਮੌਕੇ ਐਸ.ਡੀ.ਐਮ ਮੈਡਮ ਬਲਜੀਤ ਕੌਰ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਮੈਡਮ ਕਿਰਨਦੀਪ ਕੌਰ, ਸ੍ਰੀ ਹਰਵਿੰਦਰ ਸਿਂਘ ਟਿੱਕਾ ਚੇਅਰਮੈਨ ਬਲਾਕ ਸੰਮਤੀ, ਸ੍ਰੀ ਜਸਬੀਰ ਸਿੰਘ ਜੱਸੀ ਮੀਡੀਆ ਕੁਆਰਡੀਨੇਟਰ ਸਿੱਖਿਆ ਵਿਭਾਗ, ਡਾ. ਅਮਨਦੀਪ ਕੇਸ਼ਵ ਪੀ.ਡੀ.ਆਤਮਾ, ਸ੍ਰੀ ਤੀਰਥ ਸਿੰਘ ਜ਼ਿਲਾ ਪੰਚਾਇਤ ਅਫਸਰ, ਜਗਨਦੀਪ ਕੌਰ ਇੰਸਪੈਕਟਰ ਪੰਜਾਬ ਪੁਲਿਸ, ਸੁਖਪ੍ਰੀਤ ਸਿੰਘ ਮੁਮਾਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

Post a Comment

0 Comments