ਵਿੱਕੀ ਮਿੱਡੂਖੇੜਾ ਕਤਲਕਾਂਡ ਕੇਸ ਵਿੱਚ ਸਿੱਧੂ ਮੂੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਜ਼ਮਾਨਤ ਲੈਣ ਲਈ ਉਸਨੂੰ ਭਾਰਤ ਆਉਣਾ ਪਵੇਗਾ

 


ਪੰਜਾਬ ਇੰਡੀਆ ਨਿਊਜ਼ 

ਚੰਡੀਗੜ੍ਹ,-ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਵੱਲੋਂ ਵਿੱਕੀ ਮਿੱਡੂਖੇੜਾ ਕਤਲਕਾਂਡ ਕੇਸ ਵਿੱਚ ਪਾਈ ਗਈ ਪਟੀਸ਼ਨ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਦੌਰਾਨ ਹਾਈਕੋਰਟ ਨੇ ਸ਼ਗਨਪ੍ਰੀਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਕਿਹਾ ਹੈ ਕਿ ਜ਼ਮਾਨਤ ਲੈਣ ਲਈ ਉਸਨੂੰ ਭਾਰਤ ਆਉਣਾ ਪਵੇਗਾ ਅਤੇ ਇਸ ਦੌਰਾਨ ਪੁਲਿਸ ਉਸਨੂੰ ਗ੍ਰਿਫਤਾਰ ਵੀ ਕਰ ਸਕਦੀ ਹੈ। ਜਿਕਰਯੋਗ ਹੈ ਕਿ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਉਹਨਾਂ ਕੋਲ ਸ਼ਗਨਪ੍ਰੀਤ ਖਿਲਾਫ ਕਾਫੀ ਸਬੂਤ ਹਨ।ਇਸ ਮਾਮਲੇ ਵਿੱਚ ਅਗਲੀ ਸੁਣਵਾਈ 6 ਜੁਲਾਈ ਨੂੰ ਹੋਵੇਗੀ।

Post a Comment

0 Comments