*ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਹੋਇਆ ਛੇ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ*

 


ਮੋਗਾ/ ਬਾਘਾ ਪੁਰਾਣਾ : 01  ਜੁਲਾਈ ( ਸਾਧੂ ਰਾਮ ਸ਼ਰਮਾ):= ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਇਸ ਅਸਥਾਨ ਦੇ ਬਾਨੀ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਦੇ ਵੇਲੇ ਤੋਂ ਹੀ ਪੱਤਰਕਾਰ ਭਾਈਚਾਰੇ ਨੂੰ ਵਿਸ਼ੇਸ ਮਾਨ ਸਨਮਾਨ ਮਿਲਦਾ ਆ ਰਿਹਾ ਹੈ। ਉਸੇ ਤਰ੍ਹਾਂ ਇਸ ਅਸਥਾਨ ਦੇ ਮੋਜੂਦਾ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਵੱਲੋਂ ਵੀ ਪੱਤਰਕਾਰ ਭਾਈਚਾਰੇ ਨੂੰ ਵਿਸ਼ੇਸ ਤੌਰ ਮਾਨ ਸਨਮਾਨ ਦਿੱਤਾ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਨੇ ਪੱਤਰਕਾਰਾ ਦੇ ਹੋਏ ਵਿਸ਼ੇਸ਼ ਸਨਮਾਨ ਦੌਰਾਨ ਕੀਤਾ।ਜਿਕਰ ਯੋਗ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਚੰਦ ਪੁਰਾਣਾ ਵਿਖੇ ਇੱਕ ਖਾਸ ਪ੍ਰੋਗਰਾਮ ਦੌਰਾਨ ਪੱਤਰਕਾਰੀ ਦੇ ਖੇਤਰ ਵਿੱਚ ਨਿਭਾਈਆਂ ਵਧੀਆਂ ਸੇਵਾਵਾਂ ਲਈ  ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ, ਪੀਟੀਸੀ ਪੰਜਾਬੀ ਦੇ ਸਰਬਜੀਤ ਰੌਲੀ, ਜਗਬਾਣੀ ਦੇ ਅਕੁੰਸ਼ ਅਗਰਵਾਲ ਤੇ ਅਜੇ ਅਗਰਵਾਲ, ਨਵਾਂ ਜਮਾਨਾ ਦੇ ਮਨੀ ਸਿੰਗਲਾ ਅਤੇ ਪੰਜਾਬ 10 ਨਿਊਜ ਦੇ ਪਰਗਟ ਸਿੰਘ ਰਾਜੇਆਣਾ ਨੂੰ ਮੋਜੂਦਾ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਵੱਲੋਂ ਸਿਰੋਪਾਓ ਅਤੇ ਖਾਸ ਸਨਮਾਨ ਚਿੰਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ।

Post a Comment

0 Comments