ਪੰਜਾਬ ਦੀਆਂ ਬੱਸਾਂ ‘ਚ ਲੱਗੀਆਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ, SGPC ਮੈਂਬਰ ਨੇ ਕੀਤਾ ਵਿਰੋਧ

 


ਚੰਡੀਗੜ੍ਹ ਪੰਜਾਬ ਇੰਡੀਆ ਨਿਊਜ਼/ ਪੰਜਾਬ ਪੁਲਿਸ ਨੇ ਪੀ,ਆਰ, ਟੀ,ਸੀ,  ਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੇ ਆਪਣੀਆਂ ਬੱਸਾਂ ‘ਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਹਟਾਉਣ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਪੁਲਿਸ ਵਿਭਾਗ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਟਵੀਟ ਕਰਕੇ ਇਸ ਪੱਤਰ ਦੀ ਨਿਖੇਧੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਟਵੀਟ ‘ਚ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰੀ ਪੱਤਰ ‘ਚ ਪੀਆਰਟੀਸੀ ਤੇ ਪੈਪਸੂ ਪੰਜਾਬ ਦੇ ਡੀਜੀਪੀ ਦਫ਼ਤਰ ਵੱਲੋਂ ਸੂਬੇ ਦੇ ਕਮਿਸ਼ਨਰਾਂ ਤੇ ਜ਼ਿਲ੍ਹਾ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਸਨ, ਜਿਸ ਵਿੱਚ ਬੱਸਾਂ ਦੀਆਂ ਨੰਬਰ ਪਲੇਟਾਂ ਵੀ ਸਪੱਸ਼ਟ ਲਿਖੀਆਂ ਗਈਆਂ ਸਨ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ ਤੇ ਸੰਗਰੂਰ ਡਿਪੂਆਂ ਦੀਆਂ ਕੁਝ ਪੀਆਰਟੀਸੀ ਤੇ ਪੈਪਸੂ ਦੀਆਂ ਬੱਸਾਂ ’ਤੇ ਭੜਕਾਊ ਸ਼ਬਦ ਲਿਖੇ ਗਏ। ਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਤੋਂ ਜਲਦੀ ਤੋਂ ਜਲਦੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਕਈ ਜ਼ਿਲ੍ਹਿਆਂ ‘ਚ ਖ਼ਾਲਿਸਤਾਨ ਦੇ ਸਮਰਥਨ ਦੇ ਨਾਅਰੇ ਲਿਖੇ ਜਾ ਰਹੇ ਹਨ। ਹਾਲਾਂਕਿ ਪੁਲਿਸ ਵੱਲੋਂ ਅਜਿਹੇ ਮਾਮਲਿਆਂ ‘ਚ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਜਲੰਧਰ ਦੇ ਪੀਏਪੀ ਦੀ ਕੰਧ ‘ਤੇ ਭੜਕਾਊ ਨਾਅਰੇ ਲਿਖਣ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਜਿਸ ਗੇਟ ਤੋਂ ਪੀਏਪੀ ਆਉਂਦੇ-ਜਾਂਦੇ ਹਨ

Post a Comment

0 Comments