ਸ੍ਰੀ ਗੁਰੂ ਸਿੰਘ ਸਭਾ ਦੀ 150 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਨੁਮਾਇੰਦਿਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਮੀਟਿੰਗ ਕੀਤੀ ਗਈ,

 ਸ੍ਰੀ ਗੁਰੂ ਸਿੰਘ ਸਭਾ ਦੀ 150 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਨੁਮਾਇੰਦਿਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਮੀਟਿੰਗ ਕੀਤੀ ਗਈ,


ਬਰਨਾਲਾ, 28 ਅਗਸਤ ਕਰਨਪ੍ਰੀਤ ਕਰਨ

ਸ੍ਰੀ ਗੁਰੂ ਸਿੰਘ ਸਭਾ ਦੀ 150 ਸਾਲਾ ਸ਼ਤਾਬਦੀ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਨੁਮਾਇੰਦਿਆਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਸਕੱਤਰ ਡਾ: ਖੁਸ਼ਹਾਲ ਸਿੰਘ, ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ (ਯੂ. ਐਨ. ਆਈਂ ਸੀਨੀਅਰ ਪੱਤਰਕਾਰ ਹਮੀਰ ਸਿੰਘ (ਪੰਜਾਬੀ ਟ੍ਰਿਬਿਊਨ ਅਤੇ ਰਾਜਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਅੱਜ ਤੋਂ 150 ਸਾਲ ਪਹਿਲਾਂ 1673 ਵਿੱਚ ਜਿੰਨਾਂ ਹਾਲਾਤਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਸਿੰਘ ਸਭਾ ਦੀ ਸਥਾਪਨਾ ਹੋਈ ਸੀ, ਅੱਜ ਫਿਰ ਸਿੱਖੀ ਦੇ ਉਹੋ ਜਿਹੇ ਹਾਲਾਤ ਹੀ ਬਣ ਚੁੱਕੇ ਹਨ। ਉਹਨਾਂ ਦੱਸਿਆ ਕਿ ਸਿੱਖੀ ਵਿੱਚ ਆਏ ਨਿਘਾਰ ਨੂੰ ਦੂਰ ਕਰਨ ਲਈ ਸਿੰਘ ਸਭਾ ਲਹਿਰ ਨੂੰ ਦੁਬਾਰਾ ਸੁਰਜੀਤ ਕਰਨਾ ਹੋਵੇਗਾ। ਇਸੇ ਮਕਸਦ ਲਈ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿਖੇ ਮੀਟਿੰਗ ਕਰਨ ਤੋਂ ਬਾਅਦ ਇਹ ਚੌਥੀ ਤਿਆਰੀ ਮੀਟਿੰਗ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬਰਨਾਲਾ ਵਿਖੇ ਰੱਖੀ ਗਈ ਹੈ। ਉਹਨਾਂ ਵੱਲੋਂ ਦੇਸ਼ ਵਿਦੇਸ਼ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬਾਨ ਨੂੰ ਇਕ ਲੜੀ ਵਿੱਚ ਪਰੋਕੇ ਕੇਂਦਰੀ ਸਿੰਘ ਸਭਾ ਜੋੜਨ ਲਈ ਯਤਨ ਕੀਤੇ ਜਾ ਰਹੇ ਹਨ।   


    ਸ੍ਰੀ ਗੁਰੂ ਸਿੰਘ ਸਭਾ ਲਹਿਰ ਦੇ 150 ਸਾਲਾ 'ਤੇ ਕੇਂਦਰੀ ਸਭਾ ਵੱਲੋਂ ਪੂਰੇ ਸਾਲ ਵਿੱਚ 25 ਵੱਡੇ ਸਮਾਗਮ ਕੀਤੇ ਜਾਣਗੇ, ਜਿਹਨਾਂ ਵਿੱਚੋਂ 12 ਪੰਜਾਬ ਵਿੱਚ ਅਤੇ 12 ਭਾਰਤ ਦੇ ਹੋਰ ਵੱਖ ਵੱਖ ਸੂਬਿਆਂ ਵਿੱਚ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਦਾ ਆਰੰਭ 21, 23 ਅਤੇ 22 ਅਕਤੂਬਰ ਨੂੰ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਦੇ ਦਫ਼ਤਰ ਵਿਖੇ ਤਿੰਨ ਦਿਨਾਂ ਸਮਾਗਮ ਤੋਂ ਹੌਵੇਗਾ ਅਤੇ ਫਿਰ ਪੂਰਾ ਸਾਲ ਸਾਰੇ ਭਾਰਤ ਵਿੱਚ ਸਮਾਗਮ ਹੋਣਗੇ। ਇਸ ਦੌਰਾਨ ਸਿੰਘ ਸਭਾ ਲਹਿਰ ਦੀ ਸਥਾਪਨਾ, ਸਿੰਘ ਸਭਾ ਲਹਿਰ ਦੇ ਬਾਨੀਆਂ ਅਤੇ ਸਿੰਘ ਸਭਾ ਲਹਿਰ ਵੱਲੋਂ ਕੀਤੇ ਕੰਮਾਂ ਸਬੰਧੀ ਕਿਤਾਬਾਂ ਵੀ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਬਰਨਾਲਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਸਰਪ੍ਰਸਤ ਕੁਲਵੰਤ ਸਿੰਘ ਜਾਗਲ, ਰਾਜਿੰਦਰ ਸਿੰਘ ਦਰਾਕਾ, ਪਰਮਜੀਤ ਸਿੰਘ ਗਿਆਨੀ, ਪ੍ਰਿੰਸੀਪਲ ਕਰਮ ਸਿੰਘ ਭੰਡਾਰੀ, ਪੱਤਰਕਾਰ ਜਗਸੀਰ ਸਿੰਘ ਸੰਧੂ, ਬੰਧਨਤੌਡ਼ ਸਿੰਘ ਖਾਲਸਾ, ਬਘੇਲ ਸਿੰਘ ਧਾਲੀਵਾਲ, ਸਾਗਰ ਸਿੰਘ ਸਾਗਰ, ਭਾਈ ਜਸਵੰਤ ਸਿੰਘ ਆਦਿ ਹਾਜ਼ਰ ਸਨ !

Post a Comment

0 Comments