ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ 17 ਅਗਸਤ ਨੂੰ

 ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਪਲੇਸਮੈਂਟ ਕੈਂਪ 17 ਅਗਸਤ ਨੂੰ

ਸੱਤਿਆ ਮਾਈਕਰੋ ਕੈਪੀਟਲ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ 
ਕੀਤੀ ਜਾਵੇਗੀ ਭਰਤੀ

   ਗੁਰਜੰਟ ਸਿੰਘ ਬਾਜੇਵਾਲੀਆ 
ਮਾਨਸਾ, 16 ਅਗਸਤ:-ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 17 ਅਗਸਤ, 2022 ਨੂੰ ਸੱਤਿਆ ਮਾਈਕਰੋ ਕੈਪੀਟਲ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਰਸ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ,ਜਿੰਨਾਂ ਦੀ ਉਮਰ ਸੀਮਾਂ 20 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਯੋਗਤਾ ਸਰਟੀਫਿਕੇਟਾਂ ਦੀਆਂ ਫੋਟੋ ਸਟੇਟ ਕਾਪੀਆਂ ਅਤੇ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ, (ਨੇੜੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉੱਪਰ) ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। 
ਉਨਾਂ ਕਿਹਾ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 15500/- ਦੇ ਕਰੀਬ ਦਿੱਤੀ ਜਾਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 02:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ 72900-65015, 62843-98603 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Post a Comment

0 Comments