ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਨੂੰ ਕੀਤਾ ਕਾਬੂ

 ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਨੂੰ ਕੀਤਾ ਕਾਬੂ

ਚੋੋਰੀ ਕੀਤਾ ਮੋੋਟਰਸਾਈਕਲ (ਮਾਲੀਤੀ 25 ਹਜ਼ਾਰ ਰੁਪਏ) ਕਰਾਇਆ ਬਰਾਮਦ


ਮਾਨਸਾ 14 ਅਗਸਤ ਗੁਰਜੰਟ ਸਿੰੰਘ ਬਾਜੇਵਾਲੀਆਂ

 ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਸਵਰਨ ਸਿੰਘ ਉਰਫ ਡਾਹਡਾ ਉਰਫ ਸੰਨੀ ਪੁੱਤਰ ਜਗਤਾਰ ਸਿੰਘ ਵਾਸੀ ਬੁਢਲਾਡਾ ਅਤੇ ਸੰਨੀ ਕੁਮਾਰ ਉਰਫ ਹੈਪੀ ਪੁੱਤਰ ਰਾਜਿੰਦਰ ਕੁਮਾਰ ਵਾਸੀ ਬਰੇਟਾ ਨੂੰ ਕਾਬੂ ਕੀਤਾ ਹੈ। ਜਿਹਨਾਂ ਪਾਸੋਂ ਚੋੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਬਰਾਮਦ ਮੋੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 25 ਹਜ਼ਾਰ ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 165 ਮਿਤੀ 12^08^2022 ਅ/ਧ 379,411 ਹਿੰ:ਦੰ: ਥਾਣਾ ਸਿਟੀ ਬੁਢਲਾਡਾ ਦਰਜ਼ ਰਜਿਸਟਰ ਕੀਤਾ ਗਿਆ। ਐਸ,ਆਈ, ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਨਿਗਰਾਨੀ ਹੇਠ ਤਫਤੀਸੀ ਅਫਸਰ ਹੌਲਦਾਰ ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੁਕੱਦਮਾ ਦੀ ਤਕਨੀਕੀ ਢੰਗ ਨਾਲ ਤਫਤੀਸ ਅਮਲ ਵਿੱਚ ਲਿਆ ਕੇ ਦੋ ਮੁਲਜਿਮਾਂ ਸਵਰਨ ਸਿੰਘ ਅਤੇ ਸੰਨੀ ਕੁਮਾਰ ਨੂੰ ਕਾਬੂ ਕੀਤਾ ਗਿਆ। ਜਿਹਨਾਂ ਦੇ ਕਬਜਾ ਵਿੱਚੋੋ ਚੋਰੀ ਕੀਤਾ ਇੱਕ ਮੋੋਟਰਸਾਈਕਲ ਹੀਰੋੋਹਾਂਡਾ ਸਪਲੈਂਡਰ ਪਲੱਸ ਨੰਬਰੀ ਪੀਬੀ,31ਜੀ^2262 ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਮਾਨਸਾ ਦੇ ਐਸ,ਐਸ,ਪੀ,  ਗੌਰਵ ਤੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਇਹਨਾਂ ਗ੍ਰਿਫਤਾਰ ਮੁਲਜਿਮਾਂ ਵਿਰੁੱਧ ਪਹਿਲਾਂ ਵੀ ਨਸ਼ਿਆ (ਐਨ,ਡੀ,ਪੀ,ਐਸ, ਐਕਟ ਤੇ ਆਬਕਾਰੀ ਐਕਟ) ਅਤੇ ਚੋਰੀ ਦੇ 2$2 ਮੁਕੱਦਮੇ ਦਰਜ਼ ਰਜਿਸਟਰ ਹਨ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਨੇ ਇਹ ਮੋੋਟਰਸਾਈਕਲ ਕਿੱਥੋ ਚੋਰੀ ਕੀਤਾ ਸੀ ਅਤੇ ਇਹਨਾਂ ਵੱਲੋਂ ਪਹਿਲਾਂ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਆਦਿ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Post a Comment

0 Comments