ਫਸਲੀ ਵਿਭਿੰਨਤਾ ਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ- ਫੌਜਾ ਸਿੰਘ ਸਰਾਰੀ

 ਫਸਲੀ ਵਿਭਿੰਨਤਾ ਤੇ ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ- ਫੌਜਾ ਸਿੰਘ ਸਰਾਰੀ

ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨ ਦੇ ਆਦੇਸ਼

ਭਲਾਈ ਸਕੀਮਾਂ ਯੋਜਨਾਵਾਂ ਦਾ ਲਾਭ ਹਰੇਕ ਨਾਗਰਿਕ ਤੱਕ ਯਕੀਨੀ ਬਣਾਉਣ ਲਈ ਕਿਹਾ

ਕੈਬਨਿਟ ਮੰਤਰੀ ਵੱਲੋਂ ਫਰੀਦਕੋਟ ਜਿਲੇ ਦੇ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਫਰੀਦਕੋਟ 4 ਅਗਸਤ ਸਰਕਾਰੀ ਅਧਿਕਾਰੀ/ਕਰਮਚਾਰੀ ਲੋਕਾਂ ਦੇ ਸੇਵਕ ਬਣ ਕੇ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਯੋਜਨਾਵਾਂ ਦਾ ਲਾਭ ਹਰ ਇੱਕ ਲੋੜਵੰਦ ਨਾਗਰਿਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਇਹ ਆਦੇਸ਼ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਦੌਰਾਨ ਦਿੱਤੇ ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਰਾਜਪਾਲ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ ਤੇ ਸ. ਭਗਵੰਤ ਸਿੰਘ ਦੀ ਅਗਵਾਈ ਵਿੱਚ ਸਰਕਾਰ ਦਾ ਗਠਨ ਹੋਇਆ ਹੈ। ਪੰਜਾਬ ਸਰਕਾਰ ਰਾਜ ਦੇ ਲੋਕਾਂ ਵੱਲੋਂ ਦਿੱਤੀ ਗਈ ਇਸ ਜੁੰਮੇਵਾਰੀ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰ੍ਹੀ ਉਤਰੇਗੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਡਾ ਮਕਸਦ ਹੀ ਸਰਕਾਰੀ ਵਿਭਾਗਾਂ ਵਿੱਚ ਰਿਸ਼ਵਤਖੋਰੀ ਨੂੰ ਪੂਰੀ ਤਰ੍ਹਾਂ ਖਤਮ ਕਰਕੇ ਰਾਜ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਦਰ ਤੱਕ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਉਨ੍ਹਾਂ ਕਿਹਾ ਕਿ ਜਿਲੇ ਦਾ ਕੋਈ ਵੀ ਨਾਗਰਿਕ ਸਰਕਾਰੀ ਸੇਵਾਵਾਂ ਤੇ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਆ ਕੇ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਹੈ ਕਿ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੇ ਦੁੱਖ ਦਰਦ ਦੂਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ 600 ਯੂਨਿਟ ਮੁਫਤ ਬਿਜਲੀ ਤੇ ਮੂੰਗੀ ਤੇ ਐਮ.ਐਸ.ਪ, ਖਰਾਬੇ ਦਾ ਮੁਆਵਜ਼ਾ ਤੇ ਹੋਰ ਯੋਜਨਾਵਾਂ ਦਿੱਤੀਆਂ ਜਾ ਰਹੀਆਂ ਹਨ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਚਾਇਤ ਜ਼ਮੀਨਾਂ ਤੋਂ ਇਲਾਵਾ ਸੜਕਾਂ ਦੇ ਕਿਨਾਰਿਆਂ, ਨਹਿਰਾਂ ਦੀਆਂ ਪਟੜੀਆਂ ਆਦਿ ਤੇ ਬਾਗਬਾਨੀ ਵਿਭਾਗ ਵੱਲੋਂ ਫਲਦਾਰ ਬੂਟੇ ਲਗਾਉਣ ਦੀ ਤਰਜੀਹ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਉਨ੍ਹਾਂ ਦੇ ਆਸ਼ਰਿਤਾਂ ,ਸੁਤੰਤਰਤਾ ਸੰਗਰਾਮੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਯਤਨ ਕੀਤੇ ਜਾਣਗੇ ਅਤੇ ਰਾਜ ਵਿੱਚ ਫੂਡ ਪ੍ਰੋਸੈਸਿੰਗ ਉਦਯੋਗਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾਖੋਰੀ, ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਰਕਾਰੀ ਵਿਭਾਗਾਂ ਵਿੱਚੋਂ ਰਿਸ਼ਵਤਖੋਰੀ ਅਤੇ ਸਮਾਜ ਵਿੱਚੋਂ ਨਸ਼ਾਖੋਰੀ ਨੂੰ ਖਤਮ ਕਰਕੇ ਹੀ ਦਮ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਰਾਜ ਦੇ ਸਮੂਹ ਵਰਗਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਮੁੜ ਵਿਭਾਗ ਦੇ ਮੁੱਖੀਆਂ ਨਾਲ ਮੀਟਿੰਗ ਕਰਕੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਫੋਜਾ ਸਿੰਘ ਸਰਾਰੀ ਨੂੰ ਪਹਿਲੀ ਵਾਰ ਫਰੀਦਕੋਟ ਵਿਖੇ ਆਉਣ ਤੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ ਅਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਤੇ ਐਸ.ਐਸ.ਪੀ. ਸ. ਰਾਜਪਾਲ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕੈਬਨਿਟ ਮੰਤਰੀ ਨੂੰ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ ਤੇ ਯਕੀਨ ਦਿੱਤਾ ਕਿ ਸਾਰੇ ਵਿਭਾਗ ਟੀਮ ਵਰਕ ਵਜੋਂ ਜਿਲੇ ਦੀ ਤਰੱਕੀ ਤੇ ਵਿਕਾਸ ਲਈ ਕੰਮ ਕਰਨਗੇ ਅਤੇ ਜਿਲਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਜਿਲਾ ਪੁਲਿਸ ਮੁੱਖੀ ਸ. ਰਾਜਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਯਕੀਨ ਦਵਾਇਆ ਕਿ ਜਿਲੇ ਵਿੱਚ ਅਮਨ ਕਾਨੂੰਨ ਨੂੰ ਕਾਇਮ ਰੱਖਣ ਅਤੇ ਨਸ਼ਿਆ ਦੇ ਖਾਤਮੇ ਲਈ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਥਾਣਿਆਂ ਵਿੱਚ ਪੁਲਿਸ ਦੀ ਨਫਰੀ ਨੂੰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਸ੍ਰੀ ਪਰਮਦੀਪ ਸਿੰਘਡੀ.ਆਰ.ਓ ਡਾ. ਅਜੀਤ ਪਾਲ ਸਿੰਘਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਸਿਵਲ ਸਰਜਨ ਡਾ. ਸੰਜੇ ਕਪੂਰ, ਡੀ.ਡੀ.ਪੀ.ਓ ਸ੍ਰੀ ਧਰਮਪਾਲਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਡਾ. ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Post a Comment

0 Comments