31 ਅਗਸਤ ਨੂੰ ਬੁੱਚੜਖਾਨੇ, ਮੀਟ ਆਂਡੇ ਦੀਆਂ ਦੁਕਾਨਾਂ ਅਤੇ ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ

31 ਅਗਸਤ ਨੂੰ ਬੁੱਚੜਖਾਨੇ, ਮੀਟ ਆਂਡੇ ਦੀਆਂ ਦੁਕਾਨਾਂ ਅਤੇ ਰੇਹੜੀਆਂ-ਬੰਦ ਰੱਖਣ ਦੇ ਹੁਕਮ ਜਾਰੀ


ਮਾਨਸਾ,29 ਅਗਸਤ: ਗੁਰਜੰਟ ਸਿੰਘ ਬਾਜੇਵਾਲੀਆ

ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਅਗਸਤ, 2022 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਸ ਦਿਨ ਹੋਟਲ, ਢਾਬਿਆਂ, ਅਹਾਤਿਆਂ ਤੇ ਮੀਟ ਆਂਡੇ ਬਣਾਉਣ ’ਤੇ ਪਾਬੰਦੀ ਲਗਾਈ ਹੈ

ਹੁਕਮ ਵਿਚ ਉਨ੍ਹਾਂ ਕਿਹਾ ਕਿ 31 ਅਗਸਤ, 2022 ਦਿਨ ਬੁੱਧਵਾਰ ਨੂੰ ਛਮਛਰੀ ਮਹਾਂਪਰਵ ਬੜੀ ਧੂਮ ਧਾਮ ਅਤੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜੋ ਕਿ ਜੈਨ ਸਮਾਜ ਦਾ ਸਭ ਤੋਂ ਵੱਡਾ ਪਵਿੱਤਰ ਮਹਾਂਪਰਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਜੀਵਾਂ ਦੀ ਰੱਖਿਆ ਕੀਤੀ ਜਾਂਦੀ ਹੈ। ਇਸ ਦਿਨ ਬੁੱਚੜਖਾਨੇ, ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਹੋਣੀਆਂ ਚਾਹੀਦੀਆਂ ਹਨ।।ਆ  ਬਾਜੇਵਾਲੀਆ 

Post a Comment

0 Comments