ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਵਲੋਂ 5 ਮਹੀਨਿਆਂ 'ਚ ਕਰੀਬ 100 ਨਸ਼ਾ ਤਸਕਰੀ ਦੇ ਮਾਮਲਿਆਂ 'ਚ 150 ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ

 ਐੱਸ ਐੱਸ ਪੀ ਸੰਦੀਪ ਕੁਮਾਰ ਮਲਿਕ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਵਲੋਂ 5 ਮਹੀਨਿਆਂ 'ਚ ਕਰੀਬ 100 ਨਸ਼ਾ ਤਸਕਰੀ ਦੇ ਮਾਮਲਿਆਂ 'ਚ 150 ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ 


ਬਰਨਾਲਾ,30.ਅਗਸਤ (ਕਰਨਪ੍ਰੀਤ ਕਰਨ

-ਪੰਜਾਬ ਨੂੰ ਪਹਿਲਾਂ ਵਾਲਾ ਰੰਗਲਾ ਪੰਜਾਬ ਬਣਾਉਣ ਨਸ਼ੇ ਤੋਂ ਮੁਕਤ ਤੇ ਖੁਸ਼ਹਾਲ ਪੰਜਾਬ ਸਿਰਜਣ ਦਾ ਥੱਮ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਮੁਖੀ ਵਲੋਂ ਦਿੱਤੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਵਲੋਂ 5 ਮਹੀਨਿਆਂ 'ਚ ਕਰੀਬ 100 ਨਸ਼ਾ ਤਸਕਰੀ ਦੇ ਮਾਮਲਿਆਂ 'ਚ 150 ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਟੀਮ ਵਲੋਂ ਸੀਆਈਏ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਤੇ ਵੱਖ-ਵੱਖ ਥਾਣਿਆਂ ਦੇ ਮੁਖੀਆਂ ਵਲੋਂ ਇਸ ਮੁਹਿੰਮ ਤਹਿਤ ਨਸ਼ਾ ਮੁਕਤ ਬਰਨਾਲਾ ਸਿਰਜਿਆ ਜਾ ਰਿਹਾ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਆਈਪੀਐੱਸ ਦੀ ਯੋਗ ਅਗਵਾਈ ਹੇਠ 1 ਅਪ੍ਰਰੈਲ 2022 ਤੋਂ 26 ਅਗਸਤ 2022 ਤੱਕ ਬਰਨਾਲਾ ਪੁਲਿਸ ਵਲੋਂ 153 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਦਿਆਂ 97 ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਇਨ੍ਹਾਂ 5 ਮਹੀਨਿਆਂ ਦੇ ਅੰਤਰਾਲ ਦੌਰਾਨ ਬਰਨਾਲਾ ਪੁਲਿਸ ਨੇ 44016 ਨਸ਼ੀਲੀਆਂ ਗੋਲੀਆਂ, 3 ਲੱਖ 17 ਹਜ਼ਾਰ 928 ਨਸ਼ੀਲੇ ਕੈਪਸੂਲ, 1632.500 ਕਿਲੋ ਭੁੱਕੀ ਚੂਰਾ ਪੋਸਤ, 474 ਗ੍ਰਾਮ ਹੈਰੋਇਨ, 428 ਗ੍ਰਾਮ ਨਸ਼ੀਲਾ ਪਾਊੂਡਰ, 35 ਗ੍ਰਾਮ ਸੁਲਫ਼ਾ, 7 ਕਿਲੋਂ 510 ਗ੍ਰਾਮ ਗਾਂਜਾ, 6 ਕਿਲੋਂ ਸੁੱਖਾ, 50 ਨਸ਼ੀਲੀਆਂ ਸ਼ੀਸ਼ੀਆਂ, 110 ਗ੍ਰਾਮ ਸਮੈਕ ਤੇ 600 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 9 ਲੱਖ 21 ਹਜ਼ਾਰ ਰੁਪਏ ਦੀ ਡਰੱਗ ਮਨੀ ਜਬਤ ਕੀਤੀ ਗਈ ਹੈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵਲੋਂ ਕੇਸਾਂ 'ਚ ਭਗੌੜੇ ਚੱਲ ਰਹੇ ਵਿਅਕਤੀਆਂ ਖ਼ਲਿਾਫ਼ ਵੀ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਹੁਣ ਤੱਕ 6 ਭਗੌੜਿਆਂ ਨੂੰ ਕਾਬੂ ਕਰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਭਗੌੜਿਆਂ ਦੀ ਵੀ ਸਰਗਰਮੀ ਨਾਲ ਭਾਲ ਜਾਰੀ ਹੈ, ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Post a Comment

0 Comments