ਨਸ਼ਿਆਂ ਦੇ 6 ਮੁਕੱਦਮੇ ਦਰਜ ਕਰਕੇ 9 ਮੁਲਜਿਮਾਂ ਨੂੰ ਕੀਤਾ ਕਾਬੂ

 ਨਸ਼ਿਆਂ ਦੇ 6 ਮੁਕੱਦਮੇ ਦਰਜ ਕਰਕੇ 9 ਮੁਲਜਿਮਾਂ ਨੂੰ ਕੀਤਾ ਕਾਬੂ

40 ਗ੍ਰਾਮ ਹੈਰੋਇੰਨ (ਚਿੱਟਾ), 31 ਬੋਤਲਾਂ ਸ਼ਰਾਬ ਸਮੇਤ ਮੋਟਰਸਾਈਕਲ- ਅਤੇ 8 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ


ਮਾਨਸਾ, 12 ਅਗਸਤ ਗੁਰਜੰਟ ਸਿੰਘ ਬਾਜੇਵਾਲੀਆ
ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ

ਥਾਣਾ ਸਿਟੀ^1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਨਾਨਕ ਸਿੰਘ ਪੁੱਤਰ ਜਗਤਾਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਅਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਰਾਜੂ ਪੁੱਤਰ ਹੇਤ ਰਾਮ ਵਾਸੀ 3^ਬੀ, ਛੋਟੀ ਜਿਲਾ ਗੰਗਾਨਗਰ (ਰਾਜਸਥਾਨ) ਹਾਲ ਆਬਾਦ ਪਿੰਡ ਥੇਹੜੀ ਜਿਲਾ ਫਤਿਹਾਬਾਦ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਐਸ,ਆਈ, ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਲਵੀਰ ਸਿੰਘ ਉਰਫ ਬੱਬੂ ਪੁੱਤਰ ਪਰਮਜੀਤ ਸਿੰਘ ਵਾਸੀ ਫੱਤਾ ਮਾਲੋਕਾ ਨੂੰ ਕਾਬੂ ਕਰਕੇ ਉਸ ਪਾਸੋੋਂ 10 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੇ ਸ:ਥ: ਗੁਰਚਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਦਲਜੀਤ ਸਿੰਘ ਪੁੱਤਰ ਫਲੇਲ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਜੀਤਾ ਸਿੰਘ ਵਾਸੀਅਨ ਸੇਖਪੁਰਾ (ਬਠਿੰਡਾ) ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 8 ਨਸੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਸ:ਥ: ਬਲਕਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕਸ਼ਮੀਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੀ ਹੌਲਦਾਰ ਪ੍ਰਗਟ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਜੀਤ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਮੱਤੀ ਅਤੇ ਭੋਲਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਲੀਪੁਰ ਨੂੰ ਮੋਟਰਸਾਈਕਲ ਸਪਲੈਂਡਰ ਪਲੱਸ ਨੰਬਰੀ ਪੀਬੀ,19ਈ^5223 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਜ਼ਾਦੀ (ਹਰਿਆਣਾ) ਬਰਾਮਦ ਕੀਤੀ ਗਈ ਹੈ।  

ਐਸ,ਐਸ,ਪੀ, ਮਾਨਸਾ ਸ੍ਰੀ ਗੌਰਵ ਤੂੂਰਾ, ਆਈ,ਪੀ,ਐਸ, ਜੀ ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments