ਮਾਨਸਾ ਪੁਲਿਸ ਨੇ 6 ਮੈਂਬਰੀ ਲੁਟੇਰੇ ਗਿਰੋਹ ਨੂੰ ਕੀਤਾ ਕਾਬੂ

  ਮਾਨਸਾ ਪੁਲਿਸ ਨੇ 6 ਮੈਂਬਰੀ ਲੁਟੇਰੇ ਗਿਰੋਹ ਨੂੰ ਕੀਤਾ ਕਾਬੂ 

ਮੁਲਜਿਮਾਂ ਪਾਸੋਂ 1 ਗਰਾਰੀ ਲੱਗੀ ਸਟੀਲ ਪਾਈਪ, 2 ਪਾਈਪ ਲੋਹਾ, 1 ਹੱਥ ਪੰਚ ਲੋਹਾ ਅਤੇ 2 ਡੰਡੇ ਆਦਿ ਮਾਰੂ ਹਥਿਆਰ ਮੌਕਾ ਪਰ ਕੀਤੇ ਬਰਾਮਦ ਮਾਨਸਾ 12 ਅਗਸਤ ਗੁਰਜੰਟ ਸਿੰਘ ਬਾਜੇਵਾਲੀਆ/
ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ 6 ਮੈਂਬਰੀ ਲੁਟੇਰੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ, ਜਦੋ ਇਹ ਗਿਰੋਹ ਸੁੰਨਸਾਨ ਜਗ੍ਹਾਂ ਵਿੱਚ ਬੈਠ ਕੇ ਲੁੱਟ^ਖੋਹ ਜਾਂ ਕਿਸੇ ਵੱਡੀ ਵਾਰਦਾਤ ਕਰਨ ਦੀ ਤਿਆਰੀ ਕਰ ਰਿਹਾ ਸੀ। ਗ੍ਰਿਫਤਾਰ ਲੁਟੇਰਿਆਂ ਪਾਸੋਂ 1 ਗਰਾਰੀ ਲੱਗੀ ਸਟੀਲ ਪਾਈਪ, 2 ਪਾਈਪ ਲੋਹਾ, 1 ਹੱਥ ਪੰਚ ਲੋਹਾ ਅਤੇ 2 ਡੰਡੇ ਆਦਿ ਮਾਰੂ ਹਥਿਆਰ ਮੌਕਾ ਪਰ ਬਰਾਮਦ ਕੀਤੇ ਗਏ ਹਨ। ਇਹ ਸਫਲਤਾਂ ਮਾਨਸਾ ਪੁਲਿਸ ਵੱਲੋਂ ਜਿਲਾ ਅµਦਰ ਦਿਨ/ਰਾਤ ਸਮੇਂ ਚੱਪੇ ਚੱਪੇ ਤੇ ਕੀਤੇ ਜਾ ਰਹੇ ਸਖਤ ਸੁਰੱਖਿਆਂ ਪ੍ਰਬੰਧਾਂ ਅਤੇ ਅਸਰਦਾਰ ਢੰਗ ਨਾਲ ਗਸ਼ਤਾ ਤੇ ਨਾਕਾਬੰਦੀਆ ਕਰਨ ਦੇ ਮੱਦੇ^ਨਜ਼ਰ ਹਾਸਲ ਹੋਈ ਹੈ, ਜਿਸਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 11^08^2022 ਨੂੰ ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਡੇਰਾ ਬਾਬਾ ਭਾਈ ਗੁਰਦਾਸ ਮੌਜੂਦ ਸੀ ਤਾਂ ਲੁਟੇਰੇ ਗਿਰੋਹ ਸਬੰਧੀ ਇਤਲਾਹ ਮਿਲਣ ਤੇ ਪੁਲਿਸ ਪਾਰਟੀ ਵੱਲੋਂ ਮੁਲਜਿਮਾਂ ਵਿਰੁੱਧ ਮੁਕੱਦਮਾ ਨੰਬਰ 138 ਮਿਤੀ 11^08^2022 ਅ/ਧ 399,402 ਹਿੰ:ਦੰ: ਥਾਣਾ ਸਿਟੀ^1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਇੰਸਪੈਕਟਰ ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਿਟੀ^1 ਮਾਨਸਾ ਦੀ ਨਿਗਰਾਨੀ ਹੇਠ ਸ:ਥ: ਪੂਰਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋਏ ਪੁਰਾਣੀ ਮੂਸਾ ਚੁੰਗੀ ਨੇੜੇ ਪੀਰਖਾਨੇ ਦੀ ਬੈਕਸਾਈਡ ਚਾਰੇ ਪਾਸਿਓ ਘੇਰਾ ਪਾ ਕੇ ਸੁੰਨਸਾਨ ਜਗ੍ਹਾਂ ਵਿੱਚ ਬੈਠ ਕੇ ਕਿਸੇ ਵੱਡੀ ਵਾਰਦਾਤ ਜਾਂ ਕਿਸੇ ਵੱਡੀ ਲੁੱਟ ਦੀ ਤਿਆਰੀ ਕਰਦੇ 6 ਮੈਂਬਰੀ ਲੁਟੇਰਾ ਗਿਰੋਹ ਦੇ ਲੱਖਾ ਸਿੰਘ ਉਰਫ ਲੱਖੀ ਪੁੱਤਰ ਸੀਤਾ ਸਿੰਘ ਵਾਸੀ ਖਾਰਾ ਬਰਨਾਲਾ, ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਰਾਜਾ ਸਿੰਘ, ਬੂਟਾ ਸਿੰਘ ਪੁੱਤਰ ਪੱਪੀ ਸਿੰਘ ਵਾਸੀਅਨ ਪੀਰਕੋਟ, ਗਗਨਦੀਪ ਸਿੰਘ ਉਰਫ ਗਗਨਾ ਪੁੱਤਰ ਮੱਖਣ ਸਿੰਘ ਵਾਸੀ ਮਾਨਸਾ, ਸਤਨਾਮ ਸਿੰਘ ਉਰਫ ਅਕਾਸ਼ਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਬੁਰਜ ਹਰੀ ਅਤੇ ਯੁਵਰਾਜ ਸਿੰਘ ਉਰਫ ਯੁਵੀ ਪੁੱਤਰ ਮਲਕੀਤ ਸਿੰਘ ਵਾਸੀ ਮਾਨਸਾ ਨੂੰ ਮਾਰੂ ਹਥਿਆਰਾਂ ਸਮੇਤ ਮੌਕਾ ਪਰ ਕਾਬੂ ਕੀਤਾ ਗਿਆ। 

ਇਹ ਸਾਰੇ ਮੁਲਜਿਮ ਕਰੀਮੀਨਲ ਬਿਰਤੀ ਦੇ ਹਨ। ਮੁਲਜਿਮ ਗਗਨਦੀਪ ਸਿੰਘ ਉਰਫ ਗਗਨਾ ਵਿਰੁੱਧ ਖੋਹ/ਚੋਰੀ ਦੇ 3 ਮੁਕੱਦਮੇ ਅਤੇ ਮੁਲਜਿਮ ਸਤਨਾਮ ਸਿੰਘ ਵਿਰੁੱਧ ਵੀ ਚੋਰੀਆ ਆਦਿ ਦੇ 2 ਮੁਕੱਦਮੇ ਪਹਿਲਾਂ ਦਰਜ਼ ਰਜਿਸਟਰ ਹੋਣ ਬਾਰੇ ਪਤਾ ਲੱਗਾ ਹੈ ਅਤੇ ਬਾਕੀ ਮੁਲਜਿਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਹਨਾਂ ਨੇ ਹੋਰ ਕਿਹੜੀਆਂ ਕਿਹੜੀਆਂ ਵਾਰਦਾਤਾਂ ਕੀਤੀਆ ਹਨ ਅਤੇ ਕਿਥੇ ਕਿੱਥੇ ਹੋਰ ਕਿੰਨੇ ਮੁਕੱਦਮੇ ਦਰਜ਼ ਰਜਿਸਟਰ ਹਨ ਅਤੇ ਹੁਣ ਉਹ ਕਿਹੜੀ ਵਾਰਦਾਤ ਕਰਨ ਦੀ ਤਾਂਕ ਵਿੱਚ ਸਨ, ਜਿਹਨਾਂ ਦੀ ਪੁੱਛਗਿੱਛ ਉਪੰਰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

Post a Comment

0 Comments