^ ਨਸ਼ਿਆਂ ਦੇ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮਾਂ ਨੂੰ ਕੀਤਾ ਕਾਬੂ

 ^ ਨਸ਼ਿਆਂ ਦੇ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮਾਂ ਨੂੰ ਕੀਤਾ ਕਾਬੂ

^ 370 ਨਸ਼ੀਲੀਆਂ ਗੋੋਲੀਆਂ, 300 ਸਿਗਨੇਚਰ ਕੈਪਸੂਲ, 125 ਲੀਟਰ ਲਾਹਣ, 73 ਬੋਤਲਾਂ ਸ਼ਰਾਬ ਅਤੇ 11 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ


ਗੁਰਜੰਟ ਸਿੰਘ ਬਾਜੇਵਾਲੀਆ

ਮਾਨਸਾ 20 ਅਗਸਤ/ਗੌਵਰ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਿਟੀ^2 ਮਾਨਸਾ ਦੇ ਐਸ,ਆਈ, ਰਾਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਹਰਪਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਜੀਂਦਾ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋੋਂ 11 ਨਸ਼ੀਲੀਆਂ ਸੀਸ਼ੀਆਂ ਅਤੇ 110 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਭੀਖੀ ਦੇ ਸ:ਥ: ਭੋਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਉਰਫ ਜੱਗੀ ਪੁੱਤਰ ਮਹਿੰਦਰ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 260 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੇ ਹੌਲਦਾਰ ਗੁਰਪਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਮੇਲ ਸਿੰਘ ਉਰਫ ਗੇਲਾ ਪੁੱਤਰ ਰੂਪ ਸਿੰਘ ਵਾਸੀ ਮੀਰਪੁਰ ਖੁਰਦ ਅਤੇ ਬਿੱਕਰ ਸਿੰਘ ਪੁੱਤਰ ਗੰਗਾਂ ਸਿੰਘ ਵਾਸੀ ਮੀਰਪੁਰ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 300 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ ਹੋਣ ਤੇ ਥਾਣਾ ਸਰਦੂਲਗੜ ਵਿਖੇ ਅ$ਧ 188 ਹਿੰ:ਦੰ: ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।


ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜਗਸੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬੀਰੋਕੇ ਕਲਾਂ ਨੂੰ ਕਾਬੂ ਕਰਕੇ 66 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਸ:ਥ: ਰਾਜ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋੋਂ ਲਛਮਣ ਸਿੰਘ ਪੁੱਤਰ ਦੇਵ ਸਿੰਘ ਵਾਸੀ ਬੀਰੇਵਾਲਾ ਜੱਟਾ ਪਾਸੋਂ 60 ਲੀਟਰ ਲਾਹਣ ਅਤੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਜੌੜਕੀਆਂ ਦੇ ਹੀ ਸ:ਥ: ਸੱਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਜੰਟਾ ਸਿੰਘ ਪੁੱਤਰ ਗੁਦਰ ਸਿੰਘ ਵਾਸੀ ਬੀਰੇਵਾਲਾ ਜੱਟਾ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੇ ਹੌਲਦਾਰ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸੋਨੀ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬੂ ਕਰਕੇ 15 ਲੀਟਰ ਲਾਹਣ ਬਰਾਮਦ ਕੀਤੀ ਗਈ। 

ਐਸ,ਐਸ,ਪੀ, ਮਾਨਸਾ  ਗੌਰਵ ਤੂੂਰਾ, ਆਈ,ਪੀ,ਐਸ,  ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments