ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 8 ਮੁਲਜਿਮਾਂ ਨੂੰ ਕੀਤਾ ਕਾਬੂ

  ਨਸ਼ਿਆਂ ਦੇ 7 ਮੁਕੱਦਮੇ ਦਰਜ ਕਰਕੇ 8 ਮੁਲਜਿਮਾਂ ਨੂੰ ਕੀਤਾ ਕਾਬੂ

720 ਨਸ਼ੀਲੀਆਂ ਗੋਲੀਆਂ ਸਮੇਤ ਸਕੂਟਰ, 58 ਬੋਤਲਾਂ ਸ਼ਰਾਬ -ਅਤੇ 20 ਕਿਲੋਗ੍ਰਾਮ ਭੁੱਕੀ ਪੋਸਤ (ਡੋਡੇ) ਸਮੇਤ ਮੋਟਰਸਾਈਕਲ ਦੀ ਬਰਾਮਦਗੀ



ਮਾਨਸਾ, 14 ਅਗਸਤ ਗੁਰਜੰਟ ਸਿੰਘ ਬਾਜੇਵਾਲੀਆ

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ੱਕਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਲਾਲ ਸਿੰਘ ਉਰਫ ਗੋਰਾ ਪੁੱਤਰ ਅਜਮੇਰ ਸਿੰਘ ਵਾਸੀ ਚੋਟੀਆ ਨੂੰ ਮੋਟਰਸਾਈਕਲ ਮਾਰਕਾ ਟੀ,ਵੀ,ਐਸ, ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਸ ਪਾਸੋੋਂ 20 ਕਿਲੋਗ੍ਰਾਮ ਭੁੱਕੀ ਪੋਸਤ (ਡੋਡੇ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।


ਥਾਣਾ ਝੁਨੀਰ ਦੇ ਐਸ,ਆਈ, ਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਸਤਵੰਤ ਸਿੰਘ ਉਰਫ ਸੱਤੂ ਪੁੱਤਰ ਹਰਬੰਸ ਸਿੰਘ ਵਾਸੀ ਭੰਮੇ ਖੁਰਦ ਅਤੇ ਮਨਪਰੀਤ ਸਿੰਘ ਉਰਫ ਮਨੀ ਪੁੱਤਰ ਗੁਰਦੀਪ ਸਿੰਘ ਵਾਸੀ ਫੱਤਾ ਮਾਲੋਕਾ ਨੂੰ ਬਜਾਜ ਸਕੂਟਰ ਨੰਬਰੀ ਪੀਬੀ,31ਡੀ^1330 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 390 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮਨੀ ਸਿੰਘ ਪੁੱਤਰ ਰਾਮ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 330 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਕੀਤੀ ਗਈ ਹੈ।


ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਹੌਲਦਾਰ ਹਰਜਿੰਦਰ ਸਿੰਘ ਵੱਲੋੋਂ ਮੱਖਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲੋਹਗੜ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਸਿਟੀ^1 ਮਾਨਸਾ ਦੇ ਹੌਲਦਾਰ ਹਰਪ੍ਰੀਤ ਸਿੰਘ ਵੱਲੋੋਂ ਸਾਜਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ^1 ਮਾਨਸਾ ਦੇ ਹੀ ਹੌਲਦਾਰ ਜਰਮਲ ਸਿੰਘ ਵੱਲੋੋਂ ਸਾਗਰ ਉਰਫ ਮੰਨੂ ਪੁੱਤਰ ਓਮ ਪ੍ਰਕਾਸ਼ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ^1 ਮਾਨਸਾ ਦੇ ਹੀ ਹੌਲਦਾਰ ਰਾਜਪ੍ਰੀਤ ਸਿੰਘ ਵੱਲੋੋਂ ਸਾਗਰ ਸਿੰਘ ਪੁੱਤਰ ਸੂਬਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।     

ਐਸ,ਐਸ,ਪੀ ਮਾਨਸਾ  ਗੌਰਵ ਤੂੂਰਾ, ਆਈ,ਪੀ,ਐਸ  ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲੰਿਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments