8 ਤੇ 9 ਅਗਸਤ ਨੂੰ ਰੋਸ ਰੈਲੀਆਂ ਕਰ ਕੇ ਡੀਈਓ ਨੂੰ ਮੰਗ ਪੱਤਰ ਦੇ ਕੇ ਸੰਘਰਸ਼ ਦਾ ਹੋਵੇਗਾ ਆਗਾਜ਼- ਈਟੀਟੀ ਅਧਿਆਪਕ ਯੂਨੀਅਨ ਪੰਜਾਬ।

 8 ਤੇ 9 ਅਗਸਤ ਨੂੰ ਰੋਸ ਰੈਲੀਆਂ ਕਰ ਕੇ ਡੀਈਓ ਨੂੰ ਮੰਗ ਪੱਤਰ ਦੇ ਕੇ ਸੰਘਰਸ਼ ਦਾ ਹੋਵੇਗਾ ਆਗਾਜ਼- ਈਟੀਟੀ ਅਧਿਆਪਕ ਯੂਨੀਅਨ ਪੰਜਾਬ।

ਮੰਗਾਂ ਦੀ ਪ੍ਰਾਪਤੀ ਤੱਕ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਕੀਤੇ ਜਾਣਗੇ ਘਿਰਾਓ- ਰਛਪਾਲ ਵੜੈਚ, ਸੂਬਾ ਪ੍ਰਧਾਨ।

ਮੀਤ ਹੇਅਰ ਤੇ ਡੀਪੀਆਈ ਵੱਲੋਂ ਕੀਤੀਆਂ ਮੀਟਿੰਗਾਂ 'ਚ ਵੀ ਮੰਨੀਆਂ ਮੰਗਾਂ ਵਫ਼ਾ ਨਾ ਹੋਈਆਂ- ਰਣਜੀਤ ਬਾਠ, ਸੂਬਾ ਸਰਪ੍ਰਸਤ।


 ਪੰਜਾਬ ਇੰਡੀਆ ਨਿਊਜ਼ ਬਿਊਰੋ 

ਚੰਡੀਗੜ੍ਹ, 4 ਅਗਸਤ: ਪੰਜਾਬ ਰਾਜ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਪਿਛਲੇ ਸਮੇਂ ਦੌਰਾਨ ਕੀਤੀਆਂ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ ਮੰਗਾਂ ਵੀ ਸਿੱਖਿਆ ਵਿਭਾਗ ਵਫ਼ਾ ਨਾ ਕਰ ਸਕਿਆ। ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਤੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਦੱਸਿਆ ਕਿ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਹੋਣ ਤੋਂ ਬਾਅਦ ਅਧਿਆਪਕਾਂ ਦੀਆਂ ਤਨਖਾਹਾਂ  ਵਿੱਚ ਅਨਾਮਲੀ ਬਣੀ ਹੋਈ ਹੈ ਜੋ ਦੂਰ ਕਰਨ ਲਈ ਅਧਿਕਾਰੀ ਟਾਲ ਮਟੋਲ ਕਰ ਰਹੇ ਹਨ। ਸਮੂਹ ਅਧਿਕਾਰੀ ਅਨਾਮਲੀ ਦੂਰ ਕਰਨ ਸਬੰਧੀ ਇੱਕ ਦੂਸਰੇ ਉੱਪਰ ਸੁੱਟ ਰਹੇ ਹਨ। ਇਸ ਤੋਂ ਇਲਾਵਾ ਈ.ਟੀ.ਟੀ. ਤੋਂ ਮਾਸਟਰ ਕਾਡਰ ਪ੍ਰਮੋਸ਼ਨ ਪਿਛਲੇ ਤਿੰਨ ਸਾਲ ਤੋਂ ਰੁਕੀ ਹੋਈ ਹੈ। ਪੇਂਡੂ ਭੱਤੇ, ਬਾਰਡਰ ਏਰੀਏ ਭੱਤੇ ਸਮੇਤ ਅਨੇਕਾਂ ਭੱਤੇ ਬੰਦ ਕੀਤੇ ਹੋਏ ਹਨ। ਪੇਅ ਕਮੀਸ਼ਨ ਦੀ ਰਿਪੋਰਟ ਦੇ ਬਕਾਏ ਪੈਂਡਿੰਗ ਪਏ ਹਨ। ਏ.ਸੀ.ਪੀ. ਸਕੀਮ ਤੇ ਰੋਕ ਲਾਈ ਹੋਈ ਹੈ। ਵਿਦੇਸ਼ ਛੁੱਟੀ ਆਮ ਦਿਨਾਂ ਵਿੱਚ ਲੈਣ ਸਬੰਧੀ ਰੋਕ ਲਾਈ ਹੋਈ ਹੈ ਤੇ ਇਹ ਬੀਪੀਈਓ ਲੈਵਲ ਤੇ ਹੀ ਹੋਣੀ ਚਾਹੀਦੀ ਹੈ। ਕਈ ਬਲਾਕਾਂ ਵਿੱਚ ਅਧਿਆਪਕਾਂ ਦਾ ਸੀਪੀਐੱਫ ਤਾਂ ਕੱਟਿਆਂ ਜਾਂਦਾ ਹੈ, ਪਰ ਉਨ੍ਹਾਂ ਦੇ ਪਰਾਨ ਖਾਤਿਆਂ ਵਿੱਚ ਜਮਾਂ ਨਹੀਂ ਹੋ ਰਿਹਾ।  ਬਦਲੀਆਂ ਦਾ ਇੱਕੋ ਗੇੜ ਚਲਾ ਕੇ ਵਿਭਾਗ ਕੁੰਭਕਰਨੀ ਨੀਂਦ ਸੌਂ ਗਿਆ ਹੈ। ਪਹਿਲਾਂ ਹੋਈਆਂ ਬਦਲੀਆਂ ਤੇ ਕੈਟਾਗਿਰੀ ਸਿਸਟਮ ਲਾਗੂ ਕਰਕੇ ਸਾਥੀਆਂ ਨੂੰ ਜੁਆਇਨ ਨਹੀਂ ਕਰਾਇਆ ਜਾ ਰਿਹਾ। ਹਜ਼ਾਰਾਂ ਸਕੂਲ ਸਿੰਗਲ ਟੀਚਰ ਪਏ ਹਨ, ਪਰ ਕੁਝ ਕੁ ਬਲਾਕਾਂ 'ਚ ਹੀ ਨਵੀਂ ਭਰਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਦੇ ਤੁਰੰਤ ਹੱਲ ਲਈ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਵੱਲੋਂ 8 ਅਗਸਤ ਅਤੇ 9 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਰੋਹ ਭਰਪੂਰ  ਰੋਸ ਰੈਲੀਆਂ ਕਰਨ ਉਪਰੰਤ ਡੀ.ਈ.ਓਜ ਐਲੀਮੈਂਟਰੀ ਨੂੰ ਮੰਗ ਪੱਤਰ ਦੇ ਕੇ ਪੰਜਾਬ ਰਾਜ ਅੰਦਰ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਜੰਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ ਤੇ ਉਕਾਂਰ ਸਿੰਘ ਗੁਰਦਾਸਪੁਰ, ਸੂਬਾ ਸਕੱਤਰ ਜਨਰਲ ਬੂਟਾ ਸਿੰਘ ਮੋਗਾ ਨੇ ਦੱਸਿਆ ਕਿ  ਰਾਜ ਦੇ ਸਮੂਹ ਮੁਲਾਜ਼ਮਾਂ ਨੂੰ ਇਸ ਸਰਕਾਰ ਤੋਂ ਵੱਡੀਆਂ ਆਸਾਂ ਸਨ, ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਸ ਤੋਂ ਬਾਅਦ ਡੀਪੀਆਈ ਸਮੇਤ ਉੱਚ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਦਾ ਸਮੂਹ ਕੇਡਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਪੂਰੀ ਤਰ੍ਹਾਂ ਰੋਹ ਵਿੱਚ ਹੈ, ਜਿਨ੍ਹਾਂ ਨੂੰ ਉਹ ਜਲਦੀ ਹੀ ਸਬਕ ਸਿਖਾਉਣਗੇ। ਇਸ ਮੌਕੇ ਜੰਥੇਬੰਦੀ ਦੇ ਸੂਬਾ ਸੂਬਾ ਆਗੂ ਜਸਵਿੰਦਰ ਬਰਗਾੜੀ ਫਰੀਦਕੋਟ, ਕੁਲਵਿੰਦਰ ਸਿੰਘ ਜਹਾਂਗੀਰ ਸੰਗਰੂਰ, ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਵਿਪਨ ਲੋਟਾ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਬਲਵੀਰ ਸਿੰਘ ਮੁਹਾਲੀ, ਚਰਨਜੀਤ ਸਿੰਘ ਵਿਛੋਆ ਅੰਮ੍ਰਿਤਸਰ, ਕੀਰਤਨ ਸਿੰਘ ਬਰਨਾਲਾ ਅਤੇ ਜੰਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਸ਼ਿਵ ਰਾਣਾ ਮੁਹਾਲੀ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਰਾਏ ਮੋਗਾ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਕੇਵਲ ਸਿੰਘ ਜਲੰਧਰ, ਖੁਸ਼ਵਿੰਦਰ ਸਿੰਘ ਮਾਨਸਾ, ਮੇਜਰ ਸਿੰਘ ਪਟਿਆਲਾ, ਅਰਸ਼ਵੀਰ ਸਿੰਘ ਹੁਸ਼ਿਆਰਪੁਰ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਵਰਿੰਦਰ ਅਮਰ ਫਰੀਦਕੋਟ, ਹਰਿੰਦਰ ਸਿੰਘ ਪੱਲਾ ਅੰਮ੍ਰਿਤਸਰ, ਨਵਰੂਪ ਸਿੰਘ ਤਰਨਤਾਰਨ, ਸਤਨਾਮ ਸਿੰਘ ਗੁਰਦਾਸਪੁਰ, ਗੁਰਮੇਜ ਸਿੰਘ ਕਪੂਰਥਲਾ, ਦਲਜੀਤ ਸਿੰਘ ਸੈਣੀ ਕਪੂਰਥਲਾ, ਬੂਟਾ ਸਿੰਘ ਬਰਨਾਲਾ ਆਦਿ ਹਾਜ਼ਰ ਸਨ।

Post a Comment

0 Comments