ਸ਼ਾਹਕੋਟ ਦੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਿਆ -- ਐੱਸ ਐੱਮ ਓ ਸ਼ਾਹਕੋਟ

 ਸ਼ਾਹਕੋਟ ਦੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਿਆ   --  ਐੱਸ ਐੱਮ ਓ ਸ਼ਾਹਕੋਟ 


ਸ਼ਾਹਕੋਟ 01 ਅਗਸਤ (ਲਖਵੀਰ ਵਾਲੀਆ) :-
  ਬਲਾਕ ਸ਼ਾਹਕੋਟ ਵਿਖੇ ਸਿਵਲ ਸਰਜਨ ਡਾ. ਰਮਨ ਸ਼ਰਮਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਪਾਲ ਸਿੰਘ ਜੀ ਦੀ ਦੇਖ-ਰੇਖ ਹੇਠ ਸਤਨਪਾਨ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਸੀਐਚਸੀ ਸਮੇਤ ਸਾਰੇ ਹੈਲਥ ਐਂਡ ਵੈਲਨੈਸ ਸੈਂਟਰਾਂ ਅਤੇ ਪਿੰਡਾਂ ਵਿੱਚ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ।

ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 01 ਅਗਸਤ ਤੋਂ 07 ਅਗਸਤ ਤੱਕ ਸਤਨਪਾਨ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਨਵਜੰਮੇ ਬੱਚਿਆਂ ਨੂੰ ਜ਼ਿਆਦਾ ਸੰਕਰਮਣ ਅਤੇ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ। ਇਸ ਲਈ ਮਾਵਾਂ ਲਈ ਆਪਣੇ ਨਵਜੰਮੇ ਬੱਚਿਆਂ ਨੂੰ ਦੁੱਧ ਚੁੰਘਾਉਣਾ ਜ਼ਰੂਰੀ ਹੁੰਦਾ ਹੈ। ਡਾ. ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਸਾਲ ਸਤਨਪਾਨ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ। ਇਸ ਸਾਲ ਵੀ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ‘ਸਤਨਪਾਨ ਵਧਾਓ: ਜਾਗਰੂਕ ਕਰੋ ਅਤੇ ਮਦਦ ਕਰੋ’ ਥੀਮ ਤਹਿਤ ਸਤਨਪਾਨ ਦਾ ਮਹੱਤਵ ਨੂੰ ਸਮਝਾਉਣ ਲਈ ਜਨਤਕ ਥਾਵਾਂ ਅਤੇ ਲੋਕਾਂ ਦੇ ਘਰਾਂ ‘ਚ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੋ ਤਾਕਤ ਅਤੇ ਪੋਸ਼ਣ ਮਾਂ ਦੇ ਦੁੱਧ ਵਿੱਚ ਹੁੰਦਾ ਹੈ, ਇਹ ਨਾ ਸਿਰਫ ਬੱਚੇ ਨੂੰ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਦਿੰਦਾ ਹੈ, ਸਗੋਂ ਉਸਦੇ ਸਰੀਰਕ ਵਿਕਾਸ ਵਿੱਚ ਵੀ ਬਹੁਤ ਯੋਗਦਾਨ ਪਾਉਂਦਾ ਹੈ। ਬੱਚੇ ਦੇ ਜਨਮ ਤੋਂ ਅੱਧੇ ਘੰਟੇ ਬਾਅਦ ਮਾਂ ਨੂੰ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ। ਇਹ ਮਾਂ ਅਤੇ ਬੱਚੇ ਦੇ ਰਿਸ਼ਤੇ ਨੂੰ ਹੋਰ ਮਜ਼ਬੂਤ ​​ਕਰਦਾ ਹੈ। ਮਾਂ ਦੇ ਪਹਿਲਾ ਗਾੜ੍ਹੇ ਦੁੱਧ (ਬਹੁਲੀ) ਵਿੱਚ ਨਵ-ਜੰਮੇ ਬੱਚੇ ਲਈ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਇਸ ਲਈ ਬੱਚੇ ਨੂੰ ਜਨਮ ਦੇ ਅੱਧੇ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਚਾਹੀਦਾ ਹੈ, ਇਸ ਨਾਲ ਮਾਂ ਅਤੇ ਬੱਚੇ ਦਾ ਰਿਸ਼ਤਾ ਹੋਰ ਮਜ਼ਬੂਤ​ ਹੁੰਦਾ ਹੈ। ਇਸੇ ਤਰ੍ਹਾਂ ਜਨਮ ਤੋਂ ਬਾਅਦ ਪਹਿਲੇ 6 ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ। 

ਬੀਈਈ ਚੰਦਨ ਮਿਸ਼ਰਾ ਨੇ ਦੱਸਿਆ ਕਿ ਵਿਭਾਗ ਦੀਆਂ ਗਤੀਵਿਧੀਆਂ 01 ਅਗਸਤ ਤੋਂ ਚੱਲ ਰਹੀਆਂ ਹਨ। ਹਰ ਪਿੰਡ ਵਿੱਚ ਨਵੇਂ ਜਨਮੇ ਬੱਚਿਆਂ ਦੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸਤਨਪਾਨ ਦੀ ਮਹੱਤਤਾ ਸਮਝਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਜ਼ਿਆਦਾ ਜਰੂਰੀ ਮਾਂ ਦਾ ਦੁੱਧ ਚੁੰਘਾਉਣਾ ਹੁੰਦਾ ਹੈ, ਉੰਨਾ ਹੀ ਜਰੂਰੀ ਸਤਨਪਾਨ ਦੇ ਤਰੀਕੇ ਨੂੰ ਸਮਝਣਾ ਵੀ ਹੁੰਦਾ ਹੈ। ਬੱਚੇ ਨੂੰ ਹਮੇਸ਼ਾਂ ਆਪਣੀ ਗੋਦੀ ਵਿਚ ਲਿਟਾ ਕੇ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਇਸ ਦੌਰਾਨ ਬੱਚੇ ਦਾ ਸਿਰ ਤੁਹਾਡੀ ਬਾਂਹ ਨਾਲ ਥੋੜ੍ਹਾ ਉੱਪਰ ਚੁੱਕਿਆ ਜਾਣਾ ਚਾਹੀਦਾ ਹੈ। ਦੁੱਧ ਪਿਲਾਉਣ ਤੋਂ ਬਾਅਦ, ਬੱਚੇ ਨੂੰ ਮੋਢੇ 'ਤੇ ਲਗਾ ਕੇ ਡਕਾਰ ਦਿਵਾਉਣੀ ਵੀ ਜਰੂਰੀ ਹੈ। ਕਈ ਵਾਰ ਮਾਵਾਂ ਲੇਟੇ-ਲੇਟੇ ਬੱਚੇ ਨੂੰ ਦੁੱਧ ਪਿਆ ਦਿੰਦੀਆਂ ਹਨ ਜਾਂ ਦੁੱਧ ਪਿਲਾਉਣ ਤੋਂ ਬਾਅਦ ਡਕਾਰ ਨਹੀਂ ਦਿਵਾਉਂਦੀਆਂ। ਇਸ ਕਾਰਣ ਦੁੱਧ ਬੱਚੇ ਦੀ ਸਾਹ ਨਲੀ ਵਿਚ ਚਲਾ ਜਾਂਦਾ ਹੈ ਅਤੇ ਦਮ ਘੁਟਣ ਲੱਗਦਾ ਹੈ।

Post a Comment

0 Comments