*ਸਾਧੂ ਸਿੰਘ ਬਣੇ ਰਿਕਸ਼ਾ ਮਜ਼ਦੂਰ ਸੰਘ ਦੇ ਸਰਬਸੰਮਤੀ ਨਾਲ ਪ੍ਰਧਾਨ*

 ਸਾਧੂ ਸਿੰਘ ਬਣੇ ਰਿਕਸ਼ਾ ਮਜ਼ਦੂਰ ਸੰਘ ਦੇ ਸਰਬਸੰਮਤੀ ਨਾਲ ਪ੍ਰਧਾਨ


ਮੋਗਾ :05 ਅਗਸਤ { ਕੈਪਟਨ ਸੁਭਾਸ਼ ਚੰਦਰ ਸ਼ਰਮਾ} :
= ਇੰਟਕ ਨਾਲ ਸਬੰਧਤ ਮੈਨੂਅਲ ਰਿਕਸ਼ਾ ਚਾਲਕਾਂ ਦੀ ਯੂਨੀਅਨ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਦੀ  ਚੋਣ ਰਿਕਸ਼ਾ ਮਜ਼ਦੂਰ ਸੰਘ ਦੇ ਸਟੈਂਡ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਸਥਿਤ ਰਿਕਸ਼ਾ ਸਟੈਂਡ ਤੇ ਸੰਪੰਨ ਹੋਈ। ਜਿਸ ਵਿੱਚ ਭਾਰੀ ਗਿਣਤੀ ਵਿੱਚ ਮੈਨੂਅਲ ਰਿਕਸ਼ਾ ਚਾਲਕਾਂ ਨੇ ਹਿੱਸਾ ਲਿਆ ਅਤੇ ਸਰਬਸੰਮਤੀ ਨਾਲ ਸਾਧੂ ਸਿੰਘ ਲੰਡੇ ਕੇ ਨੂੰ ਪ੍ਰਧਾਨ ਅਤੇ ਮੋਹਨ ਲਾਲ ਨੂੰ ਜਨਰਲ ਸਕੱਤਰ ਚੁਣ ਲਿਆ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ, ਪ੍ਰਦੇਸ਼ ਯੂਥ ਇੰੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ, ਈ ਰਿਕਸ਼ਾ ਮਜ਼ਦੂਰ ਸੰਘ ਦੇ ਪ੍ਰਧਾਨ ਜਸਵਿੰਦਰ ਸਿੰਘ ਡੱਡ, ਜਨਰਲ ਸਕੱਤਰ ਮੇਜ਼ਰ ਸਿੰਘ ਲੰਡੇ ਕੇ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਸਾਧੂ ਸਿੰਘ ਲੰਡੇ ਕੇ ਨੂੰ ਪ੍ਰਧਾਨ ਅਤੇ ਮੋਹਨ ਲਾਲ ਨੂੰ ਪ੍ਰਧਾਨ ਚੁਣੇ ਜਾਣ ਤੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਅਤੇ ਪ੍ਰਦੇਸ਼ ਯੂਥ ਇੰਟਕ ਜਨਰਲ ਸਕੱਤਰ ਪ੍ਰਵੀਨ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਧੂ ਸਿੰਘ ਅਤੇ ਮੋਹਨ ਲਾਲ ਨੂੰ ਫੁੱਲ ਮਾਲਾਵਾ ਪਹਿਣਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਮੁੰਹ ਮਿੱਠਾ ਕਰਵਾਇਆ। ਇਸ ਮੌਕੇ ਨਵੇਂ ਬਣੇ ਪ੍ਰਧਾਨ ਸਾਧੂ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਦਿੱਤੀ ਗਈ ਜ਼ਿਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮੈਨੂਅਲ ਰਿਕਸ਼ਾ ਚਾਲਕਾਂ ਦੀਆਂ ਦਰਪੇਸ਼ ਸਮਸਿਆਵਾਂ ਦਾ ਸਮਾਧਾਨ ਕਰਨ ਵਿੱਚ ਕੋਈ ਵੀ ਕਸਰ ਨਹੀਂ ਛੱਡਣਗੇ। ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਰਿਕਸ਼ਾ ਚਾਲਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਇੰਟਕ ਰਿਕਸ਼ਾ ਚਾਲਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਬੱਬੂ, ਸੰਨੀ, ਬਲਜਿੰਦਰ ਸਿੰਘ, ਸੀਤਾ ਸਿੰਘ, ਜਗਸੀਰ ਸਿੰਘ, ਲਾਲੂ ਪ੍ਰਸਾਦ, ਵਿੱਕੀ, ਬਿੰਦਰ ਸਿੰਘ, ਬਿੱਟੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post a Comment

0 Comments