ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮੈਡੀਕਲ ਕੈਂਪ ਦਾ ਆਯੋਜਨ

 ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮੈਡੀਕਲ ਕੈਂਪ ਦਾ ਆਯੋਜਨ 


  ਪੰਜਾਬ ਇੰਡੀਆ ਨਿਊਜ਼ 

    ਫ਼ਰੀਦਕੋਟ 20 ਅਗਸਤ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ  ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਅਤੇ  ਸ੍ਰੀ ਅਜੀਤ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ,  ਕੈਂਪ ਵਿੱਚ ਚਮੜੀ ਰੋਗਾਂ ਦੇ ਮਾਹਿਰ, ਛਾਤੀ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਰੋਗਾਂ ਦੇ ਮਾਹਿਰ, ਮੈਡੀਸਨ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ, ਔਰਤ ਰੋਗਾਂ ਦੇ ਮਾਹਿਰ, ਡਾਕਟਰਾਂ ਵੱਲੋਂ ਕੈਦੀਆਂ ਦਾ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਮੈਡੀਕਲ ਟੈਸਟ ਕੀਤੇ ਗਏ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਮੈਡੀਕਲ ਕੈਂਪ ਵਿੱਚ ਡਿਪਟੀ ਕਮਿਸ਼ਨਰ, ਫਰੀਦਕੋਟ, ਸਿਵਲ ਸਰਜਨ ਫਰੀਦਕੋਟ, ਐੱਸ.ਐੱਸ.ਪੀ. ਫਰੀਦਕੋਟ, ਰੈੱਡ ਕਰਾਸ ਫਰਦੀਕੋਟ, ਅਤੇ ਕੇਂਦਰੀ ਜੇਲ੍ਹ ਫਰੀਦਕੋਟ, ਦੇ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ।

Post a Comment

0 Comments