ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਡਿਪਟੀ ਕਮਿਸ਼ਨਰ ਵੱਲੋਂ ਪਲਾਸਟਿਕ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ

 ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼  ਡਿਪਟੀ ਕਮਿਸ਼ਨਰ ਵੱਲੋਂ ਪਲਾਸਟਿਕ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ

ਸਾਫ ਸੁਥਰੇ ਵਾਤਾਵਰਣ ਲਈ ਹੰਭਲਾ ਮਾਰਨਾ ਪੰਜਾਬ ਸਰਕਾਰ ਦੀ ਤਰਜੀਹ: ਗੁਰਦੀਪ ਸਿੰਘ ਬਾਠ


ਬਰਨਾਲਾ, 5 ਅਗਸਤ/ਕਰਨਪ੍ਰੀਤ ਧੰਦਰਾਲ/
- ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਵਾਈਐੱਸ ਕਾਲਜ, ਹੰਡਿਆਇਆ ਵਿਖੇ ਜ਼ਿਲਾ ਪੱਧਰੀ ਸਮਾਗਮ ਕਰਾਇਆ ਗਿਆ।

 


 ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਸਾਂਝੇ ਯਤਨਾਂ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਪਲਾਸਟਿਕ ਕੁਦਰਤੀ ਤੌਰ ’ਤੇ ਨਸ਼ਟ ਨਹੀਂ ਹੁੰਦਾ ਅਤੇ ਲੰਬਾ ਸਮੇਂ ਤੱਕ ਧਰਤੀ ’ਤੇ ਪ੍ਰਦੂਸ਼ਨ ਦਾ ਕਾਰਨ ਬਣਦਾ ਹੈ। ਜ਼ਿਲੇ ਵਿਚ ਧਾਰਾ 144 ਤਹਿਤ ਪਲਾਸਟਿਕ ਦੇ ਲਿਫਾਫੇ ਬਣਾਉਣ, ਸਟੋਰ ਕਰਨ, ਵੇਚਣ, ਵਰਤਣ ਆਦਿ ’ਤੇ ਪਾਬੰਦੀ ਹੈ। 

                ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨਾਂ ਕਿਹਾ ਕਿ ਪਲਾਸਟਿਕ ਖ਼ਿਲਾਫ਼ ਲੜਾਈ ਵਿਚ ਜਿੱਤ ਲਾਜ਼ਮੀ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਜਿਹੜਾ ਪਲਾਸਟਿਕ ਵਰਤਿਆ ਜਾਂਦਾ ਹੈ, ਉਸ ਦਾ ਸਿਰਫ 9 ਫੀਸਦੀ ਹੀ ਮੁੜ ਵਰਤੋਂ ’ਚ ਆਉਦਾ ਹੈ, ਬਾਕੀ 91 ਫੀਸਦੀ ਵਾਤਾਵਰਣ ਵਿਚ ਹੀ ਰਹਿੰਦਾ ਹੈ। 

  ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸਡੀਓ ਅਤੁਲ ਕੌਸ਼ਲ ਨੇ ਦੱਸਿਆ ਕਿ ਪਲਾਸਟਿਕ ਨਿਰਮਾਣ,ਆਯਾਤ, ਸਟਾਕਿੰਗ, ਵੰਡ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾਗੂ ਹੈ: ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ ਕਰੀਮ ਸਟਿਕਸ, ਸਜਾਵਟ ਲਈ ਪੋਲੀਸਟਾਈਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਸਟਰਾਅ, ਟਰੇਅ, ਮਿਠਾਈਆਂ, ਸੱਦਾ ਪੱਤਰ ਅਤੇ ਸਿਗਰਟ ਦੇ ਡੱਬਿਆਂ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, ਪਲਾਸਟਿਕ ਜਾਂ ਪੀਵੀਸੀ ਬੈਨਰ 100 ਮਾਈਕਰੋਨ ਤੋਂ ਘੱਟ ਸ਼ੀਟ ਆਦਿ ਤੇ ਪਾਬੰਦੀ ਹੈ  ਇਸ ਮੌਕੇ ਵਾਈਐੱਸ ਸਕੂਲ ਦੀ ਗਿਆਰਵੀਂ ਜਮਾਤ ਦੀ ਮਨੀਸ਼ਾ ਸ਼ਰਮਾ ਅਤੇ ਖੁਸ਼ੀ ਮਲਹੋਤਰਾ ਵੱਲੋਂ ਵਾਤਾਵਰਣ ’ਤੇ ਭਾਸ਼ਣ ਦਿੱੱਤਾ ਗਿਆ ਤੇ ਬਾਰਵੀਂ ਦੀ ਲਵਲੀਨ ਨੇ ਕਵਿਤਾ ਪੇਸ਼ ਕੀਤੀ। ਇਸ ਮੌਕੇ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਪੌਦੇ ਦੇ ਕੇ ਸਨਮਾਨ ਕੀਤਾ ਗਿਆ ਅਤੇ ਸਾਰੇ ਹਾਜ਼ਰੀਨ ਨੂੰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਜੂਟ ਦੇ ਥੈਲੇ ਵੰਡੇ ਗਏ।   ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟ੍ਰੇਟ ਗੋਪਾਲ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਵਿੱਕੀ ਬਾਂਸਲ ਅਤੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਮਿਉਸਿਪਲ ਕੌਸ਼ਲਰ ਰੁਪਿੰਦਰ ਸਿੰਘ ਸੀਤਲ, ਹਸਨਪ੍ਰੀਤ ਸਿੰਘ, ਇਸ਼ਵਿੰਦਰ ਜੰਡੂ, ਵਪਾਰ ਮੰਡਲ ਤੋਂ ਅੰਕੁਰ ਗੋਇਲ ਤੇ ਹੋਰ ਅਹੁਦੇਦਾਰ, ਪਤਵੰਤੇ ਤੇ ਵਿਦਿਆਰਥੀ ਹਾਜ਼ਰ ਸਨ।

Post a Comment

0 Comments