ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਧੀਆ ਕਾਰਗੁਜਾਰੀ ਲਈ ਸਨਮਾਨਿਤ

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਵਧੀਆ ਕਾਰਗੁਜਾਰੀ ਲਈ ਸਨਮਾਨਿਤ 


ਬੁਢਲਾਡਾ 15 ਅਗਸਤ(ਦਵਿੰਦਰ ਸਿੰਘ)
15 ਅਗਸਤ 2022 ਨੂੰ ਦੇਸ਼ ਦੀ ਆਜ਼ਾਦੀ ਦੇ 75 ਸਾਲਾ ਅੰਮ੍ਰਿਤ ਮਹਾਂਉਤਸਵ ਮੌਕੇ ਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੁਆਰਾ ਵੱਖ ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਬਲਜੀਤ ਕੌਰ, ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ (ਐੱਮ. ਐੱਲ. ਏ. ਸਰਦੂਲਗੜ੍ਹ), ਸ੍ਰੀ ਵਿਜੇ ਸਿੰਗਲਾ (ਐੱਮ. ਐੱਲ. ਏ. ਮਾਨਸਾ), ਸ੍ਰੀਮਤੀ ਬਲਦੀਪ ਕੌਰ (ਆਈ. ਏ.ਐੱਸ., ਡਿਪਟੀ ਕਮਿਸ਼ਨਰ, ਮਾਨਸਾ) ਜੀ ਦੁਆਰਾ ਮਮਤਾ ਰਾਣੀ, ਕੰਪਿਊਟਰ ਫੈਕਲਟੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ। ਸਰਕਾਰੀ ਸੀਨੀਅਰ ਸਕੈਡਰੀ ਸਕੂਲ ਭਾਦੜਾ ਦੇ ਸਕੂਲ ਇੰਚਾਰਜ਼ ਜ਼ਫ਼ਰ ਅਲੀ ਅਤੇ ਸਮੂਹ ਸਟਾਫ ਨੇ ਮਮਤਾ ਰਾਣੀ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈਆਂ ਦਿੰਦਿਆਂ ਕਿਹਾ ਕਿ ਮਮਤਾ ਰਾਣੀ ਇਸ ਸੰਸਥਾ ਦੇ ਬਹੁਤ ਹੀ ਮਿਹਨਤੀ ਅਧਿਆਪਕ ਹਨ ਅਤੇ ਆਪਣਾ ਹਰ ਕੰਮ ਤਨਦੇਹੀ ਨਾਲ ਨਿਭਾਉਂਦੇ ਹਨ।

Post a Comment

0 Comments