ਕੁਲਵਿੰਦਰ ਸਿੰਘ ਭੁੱਲਰ ਨੇ ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲਿਆ |

 ਕੁਲਵਿੰਦਰ ਸਿੰਘ ਭੁੱਲਰ ਨੇ ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਵਜੋਂ  ਆਪਣਾ ਅਹੁਦਾ ਸੰਭਾਲਿਆ|


ਬਰਨਾਲਾ ,19 ਅਗਸਤ (ਕਰਨਪ੍ਰੀਤ ਕਰਨ )
-ਮਾਰਕੀਟ ਕਮੇਟੀ ਧਨੌਲਾ ਦੇ ਸਕੱਤਰ ਵਜੋਂ ਕੁਲਵਿੰਦਰ ਸਿੰਘ ਭੁੱਲਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਨੂੰ ਮਾਰਕੀਟ ਕਮੇਟੀ ਧਨੌਲਾ ਤੋਂ ਇਲਾਵਾ ਮਾਰਕੀਟ ਕਮੇਟੀ ਭਦੌੜ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਤੋਂ ਪਹਿਲਾਂ ਮੈਂ ਬਰਨਾਲਾ ਵਿਖੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬਤੌਰ ਸੁਪਰਡੈਂਟ ਆਪਣੀਆਂ ਸੇਵਾਵਾਂ ਨਿਭਾ ਚੁੱਕਾ ਹਾਂ | ਉਨ੍ਹਾਂ ਕਿਹਾ ਕਿ ਮੈਂ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਕਮੇਟੀ ਦੇ ਸਟਾਫ ਤੇ ਜਿਨਸ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਧਨੌਲਾ ਨਾਲ ਸਬੰਧਤ ਕੋਈ ਆੜ੍ਹਤੀਆ ਜਾਂ ਕਿਸਾਨ ਮੈਨੂੰ ਆਪਣੇ ਕੰਮਕਾਜ ਲਈ ਹਰ ਸਮੇਂ ਮਿਲ ਸਕਦਾ ਹੈ |

Post a Comment

0 Comments