ਬੁਢਲਾਡਾ ਇੰਸਟੀਚਿਊਟ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਤੀਆਂ ਤੀਜ ਦਾ ਮੇਲਾ

 ਬੁਢਲਾਡਾ ਇੰਸਟੀਚਿਊਟ ਐਸੋਸੀਏਸ਼ਨ ਵੱਲੋਂ ਕਰਵਾਇਆ ਗਿਆ ਤੀਆਂ ਤੀਜ ਦਾ ਮੇਲਾ 


ਬੁਢਲਾਡਾ (ਦਵਿੰਦਰ ਸਿੰਘ ਕੋਹਲੀ)
ਬੁਢਲਾਡਾ ਇੰਸਟੀਚਿਊਟ ਐਸੋਸੀਏਸ਼ਨ ਵੱਲੋਂ ਸਥਾਨਕ ਰਾਮਲੀਲਾ ਗਰਾਉਂਡ ਵਿਖੇ ਤੀਆ ਤੀਜ ਦੀਆਂ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਹਲਕਾ ਵਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼ਹਿਰ ਦੀਆਂ ਔਰਤਾਂ ਵੱਲੋਂ ਗਿੱਧਾ, ਲੋਕ ਨਾਚ, ਕਿੱਕਲੀ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਿਹਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੰਸਥਾ ਵੱਲੋਂ ਤੀਆਂ ਤੀਜ ਦੀਆਂ ਪ੍ਰੋਗਰਾਮ ਰਾਹੀਂ ਅਲੋਪ ਹੋ ਰਹੇ ਤੀਆਂ ਦੇ ਤਿਉਹਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਇਆ ਗਿਆ ਇਹ ਮੇਲਾ ਇਕ ਸ਼ਲਾਘਾਯੋਗ ਕਦਮ ਹੈ। ਅੰਤ ਵਿਚ ਸੰਸਥਾ ਦੇ ਚੇਅਰਮੈਨ  ਰਾਕੇਸ ਜੈਨ ਨੇ ਇਸ ਮੇਲੇ ਵਿੱਚ ਪਹੁੰਚੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਤੀਆਂ ਦੇ ਮੇਲੇ ਹਰ ਸਾਲ ਕਰਵਾਇਆ ਜਾਇਆ ਕਰਨਗੇ।

Post a Comment

0 Comments