ਕੇਂਦਰ ਸਰਕਾਰ ਵਲੋਂ ਕਣਕ ਦੇ ਆਟੇ ਦੀ ਬਰਾਮਦ ‘ਤੇ ਪਾਬੰਦੀ


ਕੇਂਦਰ ਸਰਕਾਰ ਵਲੋਂ ਕਣਕ ਦੇ ਆਟੇ ਦੀ ਬਰਾਮਦ ‘ਤੇ ਪਾਬੰਦੀ

ਪੰਜਾਬ ਇੰਡੀਆ ਨਿਊਜ਼ 

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਵੀਰਵਾਰ ਨੂੰ ਅਨਾਜ ਦੀ ਮਹਿੰਗਾਈ ਨੂੰ ਰੋਕਣ ਲਈ ਕਣਕ ਦੇ ਆਟੇ ਦੀ ਬਰਾਮਦ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਸੀਸੀਈਏ ਦੀ ਮੀਟਿੰਗ ਵਿੱਚ ਲਿਆ ਗਿਆ। ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਮੰਤਰੀ ਮੰਡਲ ਦੇ ਇਸ ਫੈਸਲੇ ਨਾਲ ਹੁਣ ਕਣਕ ਦੇ ਆਟੇ ਦੀ ਬਰਾਮਦ ‘ਤੇ ਪਾਬੰਦੀ ਲੱਗ ਜਾਵੇਗੀ।

ਸਰਕਾਰ ਦੇ ਇਸ ਕਦਮ ਨਾਲ ਕਣਕ ਦੇ ਆਟੇ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ‘ਚ ਮਦਦ ਮਿਲੇਗੀ। ਇਸ ਦੇ ਨਾਲ ਹੀ ਅਨਾਜ ਦੀ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਰਾਹਤ ਮਿਲੇਗੀ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਹੁਣ ਵਿਦੇਸ਼ੀ ਵਪਾਰ ਡਾਇਰੈਕਟੋਰੇਟ ਜਨਰਲ (ਡੀਜੀਐਫਟੀ) ਇਸ ਬਾਰੇ ਇੱਕ ਨੋਟੀਫਿਕੇਸ਼ਨ ਜਾਰੀ ਕਰੇਗਾ। ਇਸ ਤੋਂ ਪਹਿਲਾਂ ਮਈ ‘ਚ ਕੇਂਦਰ ਸਰਕਾਰ ਨੇ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਬਾਰਿਸ਼ ਦੀ ਬੇਰੁਖ਼ੀ ਅਤੇ ਕਹਿਰ ਦੀ ਗਰਮੀ ਕਾਰਨ ਕਣਕ ਦੀ ਖੇਤੀ ਵਾਲੇ ਇਲਾਕਿਆਂ ਵਿੱਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਇਸ ਕਾਰਨ ਉਤਪਾਦਨ ਵਿੱਚ ਕਮੀ ਆਈ ਹੈ। ਫਰਵਰੀ ‘ਚ ਸ਼ੁਰੂ ਹੋਈ ਰੂਸ-ਯੂਕਰੇਨ ਜੰਗ ਕਾਰਨ ਵਿਸ਼ਵ ਪੱਧਰ ‘ਤੇ ਕਣਕ ਦੀ ਮੰਗ ਵਧੀ ਹੈ। ਇਸ ਕਾਰਨ ਭਾਰਤ ਤੋਂ ਕਣਕ ਦੀ ਬਰਾਮਦ ਵਧੀ ਹੈ। ਜਿਸ ਕਾਰਨ ਸਥਾਨਕ ਮੰਡੀਆਂ ਵਿੱਚ ਕਣਕ ਦੇ ਭਾਅ ਵਿੱਚ ਭਾਰੀ ਵਾਧਾ ਹੋਇਆ ਹੈ। ਦੇਸ਼ ਦੀਆਂ ਸਭ ਤੋਂ ਵੱਡੀਆਂ ਮੰਡੀਆਂ ਵਿੱਚੋਂ ਇੱਕ ਇੰਦੌਰ ਵਿੱਚ ਕਣਕ ਦੀ ਕੀਮਤ 2,400 ਤੋਂ 2,500 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚ ਗਈ ਸੀ।

Post a Comment

0 Comments