ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਹੋਈ ਅਹਿਮ ਮੀਟਿੰਗ

 ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਹੋਈ ਅਹਿਮ ਮੀਟਿੰਗ

ਅਨਾਮਲੀ, ਪ੍ਰਮੋਸ਼ਨਾਂ ਤੇ ਹੋਰ ਮੰਗਾਂ ਤੁਰੰਤ ਹੀ ਹੱਲ ਕੀਤੀਆਂ ਜਾਣ- ਰਛਪਾਲ ਵੜੈਚ

ਮੰਗਾਂ ਜਲਦੀ ਹੀ ਪੂਰੀਆਂ ਹੋਣਗੀਆਂ- ਸਿੱਖਿਆ ਮੰਤਰੀ


   ਪੰਜਾਬ ਇੰਡੀਆ ਨਿਊਜ਼ 

ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਈਟੀਟੀ ਅਧਿਆਪਕਾਂ ਦੀ ਇੱਕ ਵੱਡੀ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਹਿਮ ਮੀਟਿੰਗ ਹੋਈ। ਅਧਿਆਪਕਾਂ ਦੀ ਇਹ ਮੀਟਿੰਗ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ। ਜਿਸ ਵਿਚ ਅਧਿਆਪਕ ਮਸਲਿਆਂ ਤੇ ਅਹਿਮ ਚਰਚਾ ਕੀਤੀ ਗਈ। ਜਿੰਨ੍ਹਾਂ ਵਿੱਚ ਪੰਚਾਇਤੀ ਰਾਜ ਤੋਂ ਸਿੱਖਿਆ ਵਿਭਾਗ ਵਿੱਚ ਆਏ ਅਧਿਆਪਕਾਂ ਦੀ ਅਨਾਮਲੀ ਤੁਰੰਤ ਦੂਰ ਕਰਨ ਸਬੰਧੀ ਪੱਤਰ ਜ਼ਾਰੀ ਕਰਨ, ਈਟੀਟੀ ਤੋਂ ਮਾਸਟਰ ਕੇਡਰ ਵਿੱਚ ਪਿਛਲੇ 4 ਸਾਲ ਤੋਂ ਰੁਕੀਆਂ ਪ੍ਰਮੋਸ਼ਨਾਂ ਕਰਨ, ਜ਼ਿਲ੍ਹਾਂ ਪ੍ਰੀਸ਼ਦ ਵਾਲੇ ਅਧਿਆਪਕਾਂ ਦੀ 2006 ਤੋਂ ਸਰਵਿਸ ਬਰਕਰਾਰ ਰੱਖਣ, ਨਵੀਂ ਭਰਤੀ ਕਰਨ, ਕੱਚੇ ਅਧਿਆਪਕ ਪੱਕੇ ਕਰਨ, ਵਿਦੇਸ਼ ਛੁੱਟੀ ਆਮ ਦਿਨਾਂ ਵਿਚ ਨਾ ਦੇਣ ਸੰਬੰਧੀ ਜਾਰੀ ਪੱਤਰ ਵਾਪਿਸ ਲੈਣ, ਬਦਲੀ ਪਾਲਿਸੀ ਵਿੱਚ ਸੋਧ ਕਰਕੇ ਬਦਲੀਆਂ ਦਾ ਕੰਮ ਪੂਰਾ ਕਰਨ, ਤਨਖਾਹਾਂ ਦਾ ਬਜਟ ਪੂਰੇ ਸਾਲ ਦਾ ਇਕੱਠਾ ਜਾਰੀ ਕਰਨ, ਅਧਿਆਪਕਾਂ ਵੱਲੋਂ ਛੁੱਟੀਆਂ ਵਿੱਚ ਲਗਾਏ ਕੈਂਪ ਤੇ ਦਿੱਤੀਆਂ ਡਿਊਟੀਆਂ ਦੇ ਬਦਲੇ ਕਮਾਈ ਛੁੱਟੀ ਸਰਵਿਸ ਬੁੱਕ ਵਿੱਚ ਐਂਟਰੀ ਕਰਨ, ਦਫਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਪੂਰੀਆਂ ਕਰਨ, ਡਬਲ ਸ਼ਿਫਟ ਵਿੱਚ ਚੱਲ ਰਹੇ ਸਕੂਲਾਂ ਵਿੱਚ ਸਮਾਂ ਸਾਰਣੀ ਸੰਬੰਧੀ ਜਾਰੀ ਪੱਤਰ ਲਾਗੂ ਕਰਨ ਆਦਿ ਮਸਲਿਆਂ ਤੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਸਿੱਖਿਆ ਮੰਤਰੀ ਵੱਲੋਂ ਹਰ ਮਸਲੇ ਨੂੰ ਨਿੱਜੀ ਦਿਲਚਸਪੀ ਲੈ ਕੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਉਹਨਾਂ ਕਿਹਾ ਕਿ ਅਧਿਆਪਕਾ ਦਾ ਹਰੇਕ ਮਸਲਾ ਹੱਲ ਕਰਨ ਲਈ ਉਹ ਵਚਨਬੱਧ ਹਨ। ਕੱਚੇ ਅਧਿਆਪਕਾ ਨੂੰ ਪੱਕੇ ਕਰਨ ਸਮੇਤ ਉਹ ਹਰ ਮਸਲੇ ਦੇ ਹੱਲ ਲਈ ਦਿਨ ਰਾਤ ਕੰਮ ਕਰ ਰਹੇ ਹਨ। ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਬਰਾੜ ਮੁਕਤਸਰ ਸਾਹਿਬ, ਸੂਬਾ ਸਹਾਇਕ ਵਿੱਤ ਸਕੱਤਰ ਸ਼ਿਵ ਕੁਮਾਰ ਰਾਣਾ ਮੋਹਾਲੀ, ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਮੇਜ ਸਿੰਘ ਤਲਵੰਡੀ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਅਧਿਆਪਕ ਆਗੂ ਹਾਜ਼ਰ ਸਨ। ਉੱਧਰ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੀ ਇਸ ਨਵੀਂ ਸਰਕਾਰ ਤੋਂ ਮੁਲਾਜ਼ਮਾਂ ਨੂੰ ਬਹੁਤ ਵੱਡੀਆਂ ਆਸਾਂ ਹਨ, ਸਰਕਾਰ ਤੁਰੰਤ ਹੀ ਮੁਲਾਜ਼ਮਾਂ ਦੀਆਂ ਆਸਾਂ ਤੇ ਖਰਾ ਉੱਤਰੇ। ਜੰਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸਵਰਨਜੀਤ ਸਿੰਘ ਭਗਤਾ, ਬਲਰਾਜ ਸਿੰਘ ਘਲੋਟੀ, ਉਂਕਾਰ ਸਿੰਘ ਗੁਰਦਾਸਪੁਰ, ਸੂਬਾ ਸਕੱਤਰ ਜਨਰਲ ਬੂਟਾ ਸਿੰਘ ਮੋਗਾ, ਸੂਬਾ ਵਿੱਤ ਸਕੱਤਰ ਜਸਵਿੰਦਰ ਬਰਗਾੜੀ ਫਰੀਦਕੋਟ ਤੇ ਕੁਲਵਿੰਦਰ ਸਿੰਘ ਜਹਾਂਗੀਰ ਸੰਗਰੂਰ, ਸੂਬਾ ਆਗੂਆਂ ਸ਼ਿਵਰਾਜ ਸਿੰਘ ਜਲੰਧਰ, ਸੰਪੂਰਨ ਵਿਰਕ ਫਿਰੋਜ਼ਪੁਰ, ਵਿਪਨ ਲੋਟਾ ਫਿਰੋਜ਼ਪੁਰ, ਅਨੂਪ ਸ਼ਰਮਾਂ ਪਟਿਆਲਾ, ਸਿਰੀ ਰਾਮ ਚੌਧਰੀ ਨਵਾਂਸ਼ਹਿਰ, ਜਗਤਾਰ ਸਿੰਘ ਮਨੈਲਾ ਫਤਿਹਗੜ੍ਹ ਸਾਹਿਬ, ਸਾਹਿਬ ਰਾਜਾ ਕੋਹਲੀ ਫਾਜ਼ਿਲਕਾ, ਸੋਮਨਾਥ ਹੁਸ਼ਿਆਰਪੁਰ, ਬਲਵੀਰ ਸਿੰਘ ਮੁਹਾਲੀ, ਚਰਨਜੀਤ ਸਿੰਘ ਵਿਛੋਆ ਅੰਮ੍ਰਿਤਸਰ, ਕੀਰਤਨ ਸਿੰਘ ਬਰਨਾਲਾ ਅਤੇ ਜੰਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਲੁਧਿਆਣਾ, ਗੁਰਜੀਤ ਸਿੰਘ ਘਨੌਰ ਸੰਗਰੂਰ, ਗੁਰਜੀਤ ਸਿੰਘ ਜੱਸੀ ਬਠਿੰਡਾ, ਗੁਰਪ੍ਰੀਤ ਸਿੰਘ ਬਰਾੜ ਮੁਕਤਸਰ, ਕਰਮਜੀਤ ਸਿੰਘ ਬੈਂਸ ਰੋਪੜ, ਸ਼ਿਵ ਰਾਣਾ ਮੁਹਾਲੀ, ਕੁਲਦੀਪ ਸਿੰਘ ਸੱਭਰਵਾਲ ਫਾਜ਼ਿਲਕਾ, ਮਨਮੀਤ ਰਾਏ ਮੋਗਾ, ਧਰਿੰਦਰ ਬੱਧਣ ਨਵਾਂਸ਼ਹਿਰ, ਗੁਰਜੀਤ ਸੋਢੀ ਫਿਰੋਜ਼ਪੁਰ, ਕੇਵਲ ਸਿੰਘ ਜਲੰਧਰ, ਖੁਸ਼ਵਿੰਦਰ ਸਿੰਘ ਮਾਨਸਾ, ਮੇਜਰ ਸਿੰਘ ਪਟਿਆਲਾ, ਅਰਸ਼ਵੀਰ ਸਿੰਘ ਹੁਸ਼ਿਆਰਪੁਰ, ਗੁਰਿੰਦਰ ਸਿੰਘ ਗੁਰਮ ਫਤਿਹਗੜ੍ਹ ਸਾਹਿਬ, ਵਰਿੰਦਰ ਅਮਰ ਫਰੀਦਕੋਟ, ਹਰਿੰਦਰ ਸਿੰਘ ਪੱਲਾ ਅੰਮ੍ਰਿਤਸਰ, ਨਵਰੂਪ ਸਿੰਘ ਤਰਨਤਾਰਨ, ਸਤਨਾਮ ਸਿੰਘ ਗੁਰਦਾਸਪੁਰ, ਗੁਰਮੇਜ ਸਿੰਘ ਕਪੂਰਥਲਾ, ਬੂਟਾ ਸਿੰਘ ਬਰਨਾਲਾ ਨੇ ਕਿਹਾ ਕਿ ਉਹ ਆਪਣਾ ਹੱਕ ਹਰ ਹਾਲਤ ਵਿੱਚ ਹੀ ਲੈ ਕੇ ਰਹਿਣਗੇ। ਜੰਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਜੰਥੇਬੰਦੀ ਦੀ ਪਿਛਲੇ ਰਹੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਵੀ ਮੀਟਿੰਗ ਹੋਈ ਸੀ, ਹੁਣ ਫਿਰ ਨਵੇਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਹੋਈ ਹੈ। ਸੋ ਆਸ ਹੈ ਕਿ ਸਿੱਖਿਆ ਮੰਤਰੀ ਜਲਦੀ ਹੀ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕਰਨਗੇ।

Post a Comment

0 Comments