ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

 ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

ਕਾਲਜ ਦੇ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਪੀਂਘ ਝੂਟ ਕੇ ਗਿੱਧੇ ਦੀ ਸ਼ੁਰੂਆਤ ਕੀਤੀ ,ਮਿਸ ਤੀਜ ਦਾ ਤਾਜ ਗਿਆਰ੍ਹਵੀਂ ਦੀ ਵਿਦਿਆਰਥਣ ਸ਼ੀਤਲ ਨੇ ਪ੍ਰਾਪਤ ਕੀਤਾ 


ਬਰਨਾਲਾ, 19 ਅਗਸਤ /ਕਰਨਪ੍ਰੀਤ ਧੰਦਰਾਲ /
-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰੇਸ਼ਮ ਕੌਰ ਤੇ ਉਨ੍ਹਾਂ ਦੀ ਬੇਟੀ ਮਨਸੁਖਪ੍ਰੀਤ ਕੌਰ ਸ਼ਾਮਿਲ ਹੋਏ |ਕਾਲਜ ਦੇ ਪ੍ਰਿੰਸੀਪਲ ਡਾਕਟਰ ਨੀਲਮ ਸ਼ਰਮਾ ਨੇ ਪੀਂਘ ਝੂਟ ਕੇ ਗਿੱਧੇ ਦੀ ਸ਼ੁਰੂਆਤ ਕੀਤੀ ਤੇ ਫੇਰ ਗਿੱਧੇ ਦੇ ਪਿੜ੍ਹ ਵਿਚ ਬੋਲੀਆਂ ਦਾ ਮੀਹਂ ਵਰ੍ਹਿਆ! ਇਸ ਮੌਕੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਵਿਚ ਨਵੀਆਂ ਵਿਆਹਾਂਦੜਾ ਕੁੜੀਆਂ ਅਤੇ ਔਰਤਾਂ ਦੇ ਲੁਕੇ ਹੋਏ ਵਲਵਲੇ ਸਾਹਮਣੇ ਆਉਂਦੇ ਹਨ, ਜੋ ਔਰਤ ਮਨ ਦੀ ਨਿਸ਼ਾਨਦੇਹੀ ਕਰਦੇ ਹਨ | ਅਜਿਹੇ ਮੇਲੇ 'ਤੇ ਤਿਉਹਾਰ ਸਾਡੀ ਰੋਜ਼ਾਨਾ ਜੀਵਨ ਵਿਚ ਤਾਜ਼ਗੀ ਲੈ ਕੇ ਆਉਂਦੇ ਹਨ ਤੇ ਨਵਾਂ ਜੋਸ਼ ਦਾ ਸੰਚਾਰ ਕਰਦੇ ਹਨ | ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੰਜਾਬੀ ਸੱਭਿਆਚਾਰ ਦੇ ਆਧਾਰਤ ਗਿੱਧਾ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਮਿਸ ਤੀਜ ਮੁਕਾਬਲੇ ਵਿਚ ਮਿਸ ਤੀਜ ਦਾ ਤਾਜ ਗਿਆਰ੍ਹਵੀਂ ਦੀ ਵਿਦਿਆਰਥਣ ਸ਼ੀਤਲ ਨੇ ਪ੍ਰਾਪਤ ਕੀਤਾ ਦੂਜੇ ਤੇ ਤੀਜੇ ਸਥਾਨ ਤੇ ਕ੍ਰਮਵਾਰ ਸਿਮਰਨ ਤੇ ਦੀਯਾ ਰਹੀਆਂ | ਜੇਤੂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਅਤੇ ਕਾਲਜ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀਮਤੀ ਰੇਸ਼ਮ ਕੌਰ ਤੇ ਮਨਸੁਖਪ੍ਰੀਤ ਕੌਰ ਨੇ ਕਾਲਜ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ਮੌਕੇ ਕਾਲਜ, ਕਾਲਜੀਏਟ ਤੇ ਵਿਦਿਆਰਥਣਾਂ ਹਾਜ਼ਰ ਸਨ |

Post a Comment

0 Comments